05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਿਡ-ਡੇ-ਮੀਲ ਵਰਕਰਾਂ ਵਲੋਂ ਚੱਕਾ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 02-07-2026

ਮਾਹਿਲਪੁਰ, 1 ਜੁਲਾਈ (ਰਜਿੰਦਰ ਸਿੰਘ)- ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਮੰਗਾਂ ਦੀ ਕੀਤੀ ਜਾ ਰਹੀ ਲਗਾਤਾਰ ਅਣਦੇਖੀ ਦੇ ਵਿਰੋਧ ਵਿਚ ਸਕੂਲਾਂ ਵਿਚ ਇੱਕ ਜੁਲਾਈ ਤੋਂ ਖਾਣਾ ਬਣਾਉਣਾ ਬੰਦ ਕਰਨ ਦਾ ਅਲਟੀਮੇਟਮ ਸਰਕਾਰ ਨੂੰ ਦਿੱਤਾ ਗਿਆ ਸੀ। ਇਸ ਤਹਿਤ ਮਾਹਿਲਪੁਰ ਵਿਖੇ ਮਿਡ ਡੇਅ ਮੀਲ ਵਰਕਰਾਂ ਵਲੋਂ ਸਥਾਨਕ ਸਬਜ਼ੀ ਮੰਡੀ ’ ਚ ਕਮਲਜੀਤ ਖੜੌਦੀ, ਮਨਜੀਤ ਕੌਰ, ਬਲਵਿੰਦਰ ਕੌਰ ਅਤੇ ਅਮਰਵੀਰ ਕੌਰ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਵਿਚ ਮੰਨੀਆਂ ਮੰਗਾਂ, ਜਿਨ੍ਹਾਂ ਵਿਚ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਅਠਾਰਾਂ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ, ਦੁਰਘਟਨਾ ਤੇ ਸਿਹਤ ਬੀਮਾ, ਮੌਸਮੀ ਵਰਦੀਆਂ, ਮਿਡ ਡੇਅ ਮੀਲ ਵਰਕਰਾਂ ਨੂੰ ਪੱਕਾ ਕਰਨ ਤੇ 60 ਸਾਲ ਤੋਂ ਬਾਅਦ ਗ੍ਰੈਚੂਉਟੀ ਤੇ ਪੈਨਸ਼ਨ ਆਦਿ ਨੂੰ ਲਾਗੂ ਨਾ ਕਰਨ ਸਰਕਾਰ ਦੀ ਮਿਡ-ਡੇ-ਮੀਲ ਵਰਕਰਾਂ ਪ੍ਰਤੀ ਬੇਰੁਖ਼ੀ ਨੂੰ ਦਰਸਾਉਂਦਾ ਹੈ। ਸ਼ਕੁੰਤਲਾ, ਰਜਨੀ, ਸੁਰਿੰਦਰ ਕੌਰ ਅਤੇ ਫੈਡਰੇਸ਼ਨ ਆਗੂ ਮੱਖਣ ਸਿੰਘ ਲੰਗੇਰੀ ਅਤੇ ਮਲਕੀਤ ਸਿੰਘ ਬਾਹੋਵਾਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਤੇ ਦੂਜੇ ਪਾਸੇ ਖਾਣਾ ਬਣਾਉਣ ਵਾਲੇ ਮਿਡ-ਡੇ-ਮੀਲ ਵਰਕਰਾਂ ਨੂੰ ਜਿਊਣ ਜੋਗਾ ਮਿਹਨਤਾਨਾ ਵੀ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਮਾਹਿਲਪੁਰ ਦੇ ਮੁੱਖ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ ਤੇ ਟਰੈਫ਼ਿਕ ਜਾਮ ਕਰਕੇ ਸਰਕਾਰ ਵਿਰੁੱਧ ਜਂੰਮਕੇ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਸਰਕਾਰ ਵਲੋਂ ਤਿੰਨ ਜੁਲਾਈ ਨੂੰ ਮਿਲੀ ਮੀਟਿੰਗ ਵਿਚ ਜੇਕਰ ਕੋਈ ਸਾਰਥਿਕ ਹੱਲ ਨਹੀਂ ਨਿਕਲਦਾ ਤਾਂ ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸੰਧਿਆ, ਸੰਤੋਸ਼ ਰਾਣੀ, ਲਖਵਿੰਦਰ ਕੌਰ, ਗੁਰਮੀਤ ਕੌਰ, ਕਾਂਤਾ, ਰੇਸ਼ਮ ਕੌਰ, ਚਰਨਜੀਤ ਕੌਰ, ਪੂਜਾ, ਪੁਸ਼ਪਾ, ਸਿਮਰਨ, ਗੁਰਬਖ਼ਸ਼ ਕੌਰ, ਰੇਖਾ ਰਾਣੀ, ਜਸਵਿੰਦਰ, ਆਸ਼ਾ, ਸੁਖਵਿੰਦਰ, ਜਸਵੀਰ, ਕੁਲਵੀਰ ਕੌਰ, ਜਮਨਾ ਰਾਣੀ, ਬਲਵੀਰ ਕੌਰ, ਪ੍ਰਦੀਪ ਕੌਰ, ਬਖਸ਼ੋ ਆਦਿ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ ਵਰਕਰ ਹਾਜ਼ਰ ਸਨ।
ਮਿਡ ਡੇ ਮੀਲ ਵਰਕਰਾਂ ਵਲੋਂ ਮੰਗਾਂ ਸੰਬੰਧੀ ਜ਼ਿਲ੍ਹਾ ਪੱਧਰੀ ਰੋਸ ਰੈਲੀ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਇਸ ਮੌਕੇ ਆਸ਼ਾ ਰਾਣੀ ਨੇ ਕਿਹਾ ਕਿ ਸਰਕਾਰ ਵਲੋਂ ਜਥੇਬੰਦੀ ਨਾਲ ਕੀਤੀਆਂ ਮੀਟਿੰਗਾਂ ‘ਚ ਹੋਏ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਸੂਬੇ ਭਰ ਦੀਆਂ ਮਿਡ-ਡੇ-ਮੀਲ ਵਰਕਰਾਂ ਅੰਦਰ ਭਾਰੀ ਰੋਸ ਹੈ ਤੇ ਜਥੇਬੰਦੀ ਵਲੋਂ 1 ਜੁਲਾਈ ਤੋਂ ਖਾਣਾ ਨਾ ਬਣਾਉਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ, ਪੈਨਸ਼ਨਰ ਆਗੂ ਮਨਜੀਤ ਬਾਜਵਾ, ਬਲਵੀਰ ਸੈਣੀ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਸਾਂਝੇ ਸੰਘਰਸ਼ਾਂ ਰਾਹੀ ਵੱਡੇ ਇਕੱਠ ਕਰਕੇ ਹੀ ਮੋੜਾ ਦਿੱਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਵਲੋਂ ਰੈਲੀ ‘ਚ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ ਗਿਆ। ਇਸ ਮੌਕੇ ਰੀਨਾ ਰਾਣੀ, ਮਨਪ੍ਰੀਤ ਕੌਰ, ਸੁਨੀਤਾ ਦੇਵੀ, ਹਰਮਨਦੀਪ, ਮਮਤਾ ਰਾਣੀ, ਗੁਰਪ੍ਰੀਤ ਕੌਰ, ਜੈਸਨਵੀਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਤਮੰਨਾ ਦੇਵੀ, ਜੋਤੀ, ਸੀਮਾ ਰਾਣੀ, ਸੁਨੀਤਾ ਦੇਵੀ, ਕਮਲਜੀਤ ਕੌਰ, ਅਮਰਜੀਤ ਕੌਰ, ਅਮਰ ਕੌਰ, ਸਾਬਕਾ ਪ੍ਰਧਾਨ ਬਲਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਗੈਂਗਵਾਰ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ ’ਚ 5 ਨਾਮਜ਼ਦ ਅਗਲੀ ਖ਼ਬਰ ਨਸ਼ੀਲੇ ਪਦਾਰਥ ਅਤੇ ਕੈਪਸੂਲਾਂ ਸਮੇਤ 1 ਕਾਬੂ
Ad Position 24
No active advertisement