05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)-ਯੂਥ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ ਵਲੋਂ ਸੀਨੀਅਰ ਆਗੂ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁਲਾਕਾਤ ਕਰਕੇ ਪਾਰਟੀ ਦੀ ਬਿਹਤਰੀ ਅਤੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਮਿਸ਼ਨ 2027 ਫ਼ਤਿਹ ਕਰਨ ਲਈ ਹੁਣ ਤੋਂ ਹੀ ਕਮਰਕਸ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਜਿੱਤ ਲਈ ਯੂਥ ਦੀ ਅਹਿਮ ਭੂਮਿਕਾ ਹੁੰਦੀ ਹੈ ਜਿਸਦੇ ਚੱਲਦਿਆਂ ਸਮੁੱਚੇ ਯੂਥ ਨੂੰ ਹੁਣ ਤੋਂ ਹੀ ਸਰਗਰਮ ਹੋ ਜਾਣਾ ਚਾਹੀਦਾ ਹੈ ਅਤੇ ਬੂਥ ਪੱਧਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਨੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਭਰੋਸਾ ਜਤਾਇਆ ਹੈ ਉਹ ਉਸ ’ਤੇ ਪੂਰਾ ਉੱਤਰਨ ਦੀ ਕੋਸ਼ਿਸ਼ ਕਰਨਗੇ ਅਤੇ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਗਤਕਾ ਅਖਾੜਾ ਨੇ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ਵਰ ਦਿਆਲ ’ਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼
Ad Position 24
No active advertisement