ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਥਕ ਤਾਲਮੇਲ ਕਮੇਟੀ ਦੇ ਮੈਂਬਰ ਗੁਰਦੁਆਰਾ ਸਾਹਿਬ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 03-07-2026
ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪੰਥਕ ਤਾਲਮੇਲ ਕਮੇਟੀ ਦੇ ਮੈਂਬਰ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸਮੇਤ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਏ। ਡੇਰੇ ਵਿਖੇ ਪਹੁੰਚਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ , ਗੁਲਜ਼ਾਰ ਸਿੰਘ ਰਣੀਕੇ, ਜਤਿੰਦਰ ਸਿੰਘ ਲਾਲੀ ਬਾਜਵਾ, ਇਕਬਾਲ ਸਿੰਘ ਖੇੜਾ,ਹਰਮਿੰਦਰ ਸਿੰਘ ਸੰਧੂ ਦਾ ਡੇਰੇ ਦੇ ਮੁੱਖ ਸੇਵਾਦਾਰ ਸੰਤ ਅਮਰਜੀਤ ਸਿੰਘ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਪੰਥ ਦੇ ਮਸਲਿਆਂ ’ਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੀ ਹੈ, ਜਿਸ ਨੂੰ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਿੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਸੀ ਉੱਥੇ ਹੀ ਸਰਕਾਰ ਵਲੋਂ ਬਣਾਏ ਗਏ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੌਜੂਦਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਸੀ, ਇਸ ਦੌਰਾਨ ਉਨ੍ਹਾਂ ਨੂੰ ਕਾਨੂੰਨ ਪਾਸ ਕਰਨ ਸੰਬੰਧੀ ਕੋਈ ਵੀ ਢੁੱਕਵਾ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਕਾਨੂੰਨ ਨਹੀਂ ਪੜ੍ਹਿਆ ਤਾਂ ਇਸ ਨੂੰ ਵਿਧਾਨਸਭਾ ਪਾਸ ਕਿਵੇਂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ’ਚ ਮੌਜੂਦ ਹਰੇਕ ਮੰਤਰੀ ਤੇ ਵਿਧਾਇਕ ਜਿਸ ਨੇ ਇਸ ਕਾਨੂੰਨ ’ਤੇ ਸਾਈਨ ਕੀਤੇ ਸਨ, ਉਸਦਾ ਫ਼ਰਜ਼ ਬਣਦਾ ਸੀ ਉਹ ਪਹਿਲਾਂ ਇਸਦੀ ਬਰੀਕੀ ਨਾਲ ਜਾਂਚ ਕਰਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਨੁਸਾਰ ਇਸ ਕਾਨੂੰਨ ’ਚ ਅਜਿਹੀਆਂ ਮੱਦਾਂ ਹਨ ਜਿਨ੍ਹਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਸਰਕਾਰ 1 ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਸਰਕਾਰ ਕਾਨੂੰਨ ’ਚ ਸੋਧ ਨਹੀਂ ਕਰਦੀ ਤਾਂ ਸਰਕਾਰ ਨੂੰ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸੰਤ ਅਮਰਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਪੰਥ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਕੋਈ ਵੀ ਪਦਵੀ ਨਹੀਂ ਹੈ ਅਤੇ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਂਦਾ ਹੈ, ਉਸਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮਨਾਮਾਂ ਜਾਰੀ ਕੀਤਾ ਜਾਵੇਗਾ ਉਸ ’ਤੇ ਫ਼ੁਲ ਚੜ੍ਹਾਏ ਜਾਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ (ਬ) ਜਤਿੰਦਰ ਸਿੰਘ ਲਾਲੀ ਬਾਜਵਾ, ਇਕਬਾਲ ਸਿੰਘ ਖੇੜਾ, ਸਤਨਾਮ ਸਿੰਘ ਬੰਟੀ, ਬਰਿੰਦਰ ਸਿੰਘ ਪਰਮਾਰ, ਨੰਬਰਦਾਰ ਰਾਜਵੀਰ ਸਿੰਘ ਭੁੰਗਰਨੀ, ਸੁਰਿੰਦਰ ਸਿੰਘ ਸੋਢੀ, ਜਪਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਰਾਜਪੁਰ ਭਾਈਆਂ, ਹਰਜਾਪ ਸਿੰਘ ਮੱਖਣ, ਗੁਰਪ੍ਰੀਤ ਸਿੰਘ ਕੋਹਲੀ, ਪਰਮਜੀਤ ਸਿੰਘ ਰੱਕੜ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਜਾਰੀ ਕੀਤੇ ਅਗਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ ਮਗਰੋਂ ਕੌਮੀ ਸ਼ਾਹਮਾਰਗ ਤੋਂ ਧਰਨਾ ਸਮਾਪਤ
Ad Position 24
No active advertisement