ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰੇ ਦੀ ਕੀਤੀ ਗਈ ਭੰਨ੍ਹ-ਤੋੜ ਨਿੰਦਣਯੋਗ - ਵਿਜੇ ਸਾਂਪਲਾ

Ad Position 21
No active advertisement
ਅਜੀਤ ਡੈਸਕ 03-07-2026
ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਡੀ ਚੂਹੜਕਾਣਾ (ਫਾਰੂਕਾਬਾਦ) ਵਿਖੇ ਸਥਿਤ ਲਗਪਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨਾਲ ਕੀਤੀ ਗਈ ਭੰਨ੍ਹ-ਤੋੜ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਇਤਿਹਾਸਕ ਧਾਰਮਿਕ ਅਸਥਾਨ ‘ਤੇ ਹਮਲਾ ਨਹੀਂ, ਸਗੋਂ ਸਿੱਖ ਕੌਮ ਦੀ ਆਸਥਾ, ਇਤਿਹਾਸ ਅਤੇ ਅਨਮੋਲ ਵਿਰਾਸਤ ‘ਤੇ ਸਿੱਧਾ ਹਮਲਾ ਹੈ। ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਂਪਲਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਧਾਰਮਿਕ ਆਜ਼ਾਦੀ ਨੂੰ ਲੈ ਕੇ ਲੰਮੇ ਸਮੇਂ ਤੋਂ ਗੰਭੀਰ ਚਿੰਤਾਵਾਂ ਜਿਤਾਈਆਂ ਜਾਂਦੀਆਂ ਰਹੀਆਂ ਹਨ ਅਤੇ ਸਮੇਂ-ਸਮੇਂ ‘ਤੇ ਮੰਦਰਾਂ ਤੇ ਗੁਰਦੁਆਰਿਆਂ ‘ਤੇ ਹਮਲਿਆਂ, ਧਾਰਮਿਕ ਅਸਥਾਨਾਂ ‘ਤੇ ਨਾਜਾਇਜ਼ ਕਬਜ਼ਿਆਂ, ਘੱਟ ਗਿਣਤੀ ਭਾਈਚਾਰਿਆਂ ਨਾਲ ਵਿਤਕਰੇ ਅਤੇ ਹਿੰਦੂ ਤੇ ਸਿੱਖ ਭਾਈਚਾਰਿਆਂ ਨਾਲ ਸੰਬੰਧਿਤ ਮਹਿਲਾਵਾਂ ਅਤੇ ਨਾਬਾਲਗ ਲੜਕੀਆਂ ਦੇ ਕਥਿਤ ਜਬਰੀ ਧਰਮ ਪਰਿਵਰਤਨ ਅਤੇ ਵਿਆਹ ਵਰਗੀਆਂ ਘਟਨਾਵਾਂ ਅੰਤਰਰਾਸ਼ਟਰੀ ਪੱਧਰ ‘ਤੇ ਵੀ ਲਗਾਤਾਰ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਸਾਂਪਲਾ ਨੇ ਭਾਰਤ ਸਰਕਾਰ ਵਲੋਂ ਇਸ ਗੰਭੀਰ ਮਾਮਲੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਦ੍ਰਿੜਤਾ ਨਾਲ ਉਠਾਉਣ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਉਣੀ ਚਾਹੀਦੀ ਹੈ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦਾ ਉਸ ਦੇ ਮੂਲ ਇਤਿਹਾਸਕ ਸਰੂਪ ਅਨੁਸਾਰ ਜਲਦੀ ਪੁਨਰਨਿਰਮਾਣ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੇ ਅੰਮ੍ਰਿਤ ਧਨੋਆ ਵੀ ਮੌਜੂਦ ਸਨ।­
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ‘ਮਾਵਾਂ ਧੀਅਆਂ ਸਤਿਕਾਰ ਯੋਜਨਾ’ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ
Ad Position 24
No active advertisement