ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ‘ਚ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਪਾਏ ਜਾਣ ਕਾਰਨ ਵਾਰਡ ਨੰ. 2 ਤੋਂ ਜਗਮੋਹਨ ਨਰੂਲਾ, ਵਾਰਡ ਨੰ: 37 ਤੋਂ ਗੁਰਪ੍ਰੀਤ ਕੌਰ, ਵਾਰਡ ਨੰ: 44 ਸਵਤੰਤਰ ਕੈਂਥ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਕਤ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਭਾਰਤੀ ਜਨਤਾ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।