ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 03-07-2026
ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਚੱਲ ਰਹੀ ਦਾਖ਼ਲਾ ਮੁਹਿੰਮ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਇਲਾਕੇ ਦੀ ਇਸ ਪ੍ਰਮੁੱਖ ਵਿੱਦਿਅਕ ਸੰਸਥਾ ਵਿਚ 10+1 ਅਤੇ 10+2 ਵਿਚ ਆਰਟਸ, ਸਾਇੰਸ ਅਤੇ ਕਾਮਰਸ, ਅੰਡਰ ਗ੍ਰੈਜੂਏਟ ਕੋਰਸਾਂ ਵਿਚ ਬੀ.ਏ., ਬੀ.ਐੱਸ.ਸੀ. (ਮੈਡੀਕਲ/ਨਾਨ ਮੈਡੀਕਲ), ਬੀ. ਕਾਮ, ਬੀ.ਸੀ.ਏ., ਚਾਰ ਸਾਲਾ ਇੰਟੀਗ੍ਰੇਟਿਡ ਕੋਰਸ ਬੀ.ਏ. ਬੀ.ਐੱਡ ਅਤੇ ਬੀ.ਐੱਸ.ਸੀ. ਬੀ.ਐੱਡ. ਅਤੇ ਪੋਸਟ ਗ੍ਰੈਜੂਏਟ ਕੋਰਸਾਂ ਐੱਮ.ਏ. ਹਿਸਟਰੀ, ਐੱਮ.ਐੱਸ.ਸੀ. ਮੈਥੇਮੈਟਿਕਸ, ਐੱਮ.ਐੱਸ.ਸੀ. ਕੈਮਿਸਟਰੀ, ਐੱਮ.ਕਾਮ. ਅਤੇ ਪੀ.ਜੀ.ਡੀ.ਸੀ.ਏ. ਵਿਚ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਵਿਦਿਆਰਥੀਆਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਹੀਰਾ ਨੇ ਇਕ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਟੈਗੋਰ ਆਈ.ਏ.ਐੱਸ. ਅਕੈਡਮੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇਕ ਉਪਰਾਲਾ ਆਰੰਭਿਆ ਗਿਆ ਹੈ ਜਿਸ ਵਿਚ ਗ੍ਰੈਜੂਏਸ਼ਨ ਦੇ ਪਹਿਲੇ ਸਾਲ ਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯੋਗ ਸਿੱਖ ਵਿਦਿਆਰਥੀਆਂ ਨੂੰ ਨਿਸ਼ਚੈ ਅਕੈਡਮੀ ਚੰਡੀਗੜ੍ਹ ਵਿਖੇ ਸਿਵਲ ਸਰਵਿਸਿਜ਼ ਲਈ ਤੇ ਨਿਸ਼ਚੈ ਅਕੈਡਮੀ ਪਟਿਆਲਾ ਵਿਖੇ ਜੁਡੀਸ਼ੀਅਲ ਪ੍ਰੀਖਿਆਵਾਂ ਲਈ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਆਉਂਦੇ ਕਾਲਜੀਏਟ ਸਕੂਲਾਂ ਵਿਚ ਐਨ.ਡੀ.ਏ. ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਡਾ. ਹੀਰਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਇੰਜ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਹੀਰਾ ਨੇ ਕਾਲਜ ਵਿਚ ਦਾਖ਼ਲੇ ਲਈ ਵਿਦਿਆਰਥੀਆਂ ਨੂੰ ਸੱਦਾ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਚੱਕ ਸਿੰਘਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਜੋ... ਅਗਲੀ ਖ਼ਬਰ ਮਹਿੰਦਰਾ ਜੈਨੂਅਨ ਪਾਰਟਸ ਦੇ ਐਕਸਕਲੂਸਿਵ ਸ਼ੋਅਰੂਮ (ਐਮ-ਸ਼ੌਪੀ) ਦਾ ਦਾਣਾ ਮੰਡੀ ’ਚ ਉਦਘਾਟਨ
Ad Position 24
No active advertisement