ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-07-2026
ਦਸੂਹਾ, 2 ਜੁਲਾਈ (ਭੁੱਲਰ)- ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਵਿਖੇ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਬੋਦਲ ਅੱਡਾ ਗਰਨਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਖੁਸ਼ਵੰਤ ਸਿੰਘ ਰੂਪੋਵਾਲ, ਭਾਈ ਦਵਿੰਦਰ ਸਿੰਘ ਬਟਾਲੇ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਸਮੇਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਨੇ ਸੰਗਤਾਂ ਨੂੰ ਬਾਣੀ ਬਾਣੇ ਦੇ ਧਾਰਨੀ ਬਣ ਕੇ ਨਾਮ ਸਿਮਰਨ ਕਰਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਤਾਂ ਕਿ ਸਾਡਾ ਜੀਵਨ ਸਫਲਾ ਹੋ ਸਕੇ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਤਿੰਦਰ ਸਿੰਘ ਮਿੱਠੀ, ਸਰਬਜੀਤ ਸਿੰਘ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ, ਸਤਪਾਲ ਸਿੰਘ ਭੰਗੂ, ਗੁਰਪ੍ਰੀਤ ਸਿੰਘ ਮੋਨੂ, ਦਿਲਪ੍ਰੀਤ ਸਿੰਘ ਕਾਹਲੋਂ, ਗੁਰਦਿਆਲ ਸਿੰਘ, ਚਰਨਜੀਤ ਸਿੰਘ ਬਿੱਟੂ, ਹਰਮਨਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਸ਼ੇਰਾ, ਗੁਰਪ੍ਰਤਾਪ ਸਿੰਘ, ਮਨਜੋਤ ਸਿੰਘ, ਅਮਨਪ੍ਰੀਤ ਸਿੰਘ, ਪੁਸ਼ਪ੍ਰੀਤ ਹੈਰੀ, ਸੁਖਦੀਪ ਸਿੰਘ ਬੈਂਸ, ਨੂਰ, ਹਰਜੋਤ ਸਿੰਘ ਅਰੋੜਾ, ਬਲਜੀਤ ਸਿੰਘ ਕਲਸੀ, ਸੋਨੂੰ, ਅਰਸ਼, ਗੁਰਸ਼ਿਮਰਨ ਸਿੰਘ ਸਮੇਤ ਸੁਸਾਇਟੀ ਮੈਂਬਰ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫੈਸਰ ਗੁਰਮੀਤ ਸਿੰਘ ਕਲਸੀ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ‘ਯੂਨਾਈਟਿਡ ਸਟੇਟਸ ਆਫ਼ ਅਮੈਰਿਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ’ਚ ਨਾਂਅ ਦਰਜ ਕਰਵਾਉਣ ’ਤੇ ਡਾ: ਭੂੰਬਲਾ ਦਾ ਸਨ... ਅਗਲੀ ਖ਼ਬਰ ਪੰਥਕ ਤਾਲਮੇਲ ਕਮੇਟੀ ਨੇ ਸੰਤ ਅਮਰੀਕ ਸਿੰਘ ਤੇ ਸੰਤ ਜਸਪਾਲ ਸਿੰਘ ਨਾਲ ਕੀਤਾ ਵਿਚਾਰ-ਵਟਾਂਦਰਾ
Ad Position 24
No active advertisement