ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਡੀ.ਸੀ. ਵਲੋਂ ‘ਯੂਨਾਈਟਿਡ ਸਟੇਟਸ ਆਫ਼ ਅਮੈਰਿਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ’ਚ ਨਾਂਅ ਦਰਜ ਕਰਵਾਉਣ ’ਤੇ ਡਾ: ਭੂੰਬਲਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-07-2026
ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਡਾ: ਨਰੇਸ਼ ਕੁਮਾਰ ਭੂੰਬਲਾ ਨੂੰ ‘ਯੂਨਾਈਟਿਡ ਸਟੇਟਸ ਆਫ਼ ਅਮੈਰਿਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ‘ਚ ਨਾਮ ਦਰਜ ਕਰਵਾਉਣ ‘ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਡਾ. ਨਰੇਸ਼ ਕੁਮਾਰ ਭੂੰਬਲਾ ਨੇ ਸਮਾਜ ਸੇਵਾ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਖੇਤਰ ਵਿਚ ਇਕ ਵੱਡੀ ਪ੍ਰਾਪਤੀ ਹਾਸਲ ਕਰਕੇ ਪੂਰੇ ਸੂਬੇ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕੀਤਾ ਹੈ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਵੱਕਾਰੀ ‘ਕੌਂਸਟੀਟਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਸਮਾਗਮ ਦੌਰਾਨ ਡਾ. ਭੂੰਬਲਾ ਨੂੰ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਲਈ ਪ੍ਰਸਿੱਧ ‘ਯੂਨਾਈਟਿਡ ਸਟੇਟਸ ਆਫ਼ ਅਮੈਰਿਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ਵਲੋਂ ਵਰਲਡ ਰਿਕਾਰਡ ਸਰਟੀਫਿਕੇਟ ਨਾਲ ਨਿਵਾਜਿਆ ਗਿਆ। ਇਹ ਸਨਮਾਨ ਉਨ੍ਹਾਂ ਨੂੰ 26 ਜੂਨ ਨੂੰ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਅਤੇ ਸਮਾਜਿਕ ਯੋਗਦਾਨ ਦੀ ਚਰਚਾ ਪ੍ਰਸਿੱਧ ਕੌਮਾਂਤਰੀ ਮੈਗਜ਼ੀਨ ਯੂ.ਐੱਸ.ਏ. ਹੈਰਾਲਡ ‘ਚ ਵੀ ਪ੍ਰਮੁੱਖਤਾ ਨਾਲ ਕੀਤੀ ਗਈ ਹੈ। ਉਹ ਵਰਲਡ ਹਿਊਮਨ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਦੇ ਨੈਸ਼ਨਲ ਪ੍ਰੈਜ਼ੀਡੈਂਟ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਹ ਨੌਜਵਾਨਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਖ਼ੂਨਦਾਨ ਕਰਨ ਲਈ ਲਗਾਤਾਰ ਪ੍ਰੇਰਿਤ ਕਰਦੇ ਆ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਸਿੰਘ ਪਰਮਾਰ ਵਲੋਂ ਵਾਰਡ ਨੰਬਰ 24 ਤੋਂ ਉਮੀਦਵਾਰ ਰਾਜ ਥਾਪਰ ਦੇ ਹੱਕ ‘ਚ ਚੋਣ ਪ੍ਰਚਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24
No active advertisement