ਗੜ੍ਹਸ਼ੰਕਰ, 3 ਜੁਲਾਈ (ਧਾਲੀਵਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਨਵਾਂਸ਼ਹਿਰ ਅਤੇ ਬਲਾਕ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਕੁਲਦੀਪ ਸਿੰਘ ਦੌੜਕਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਹੋਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਉਲੀਕੇ ਪੰਜਾਬ ਪੱਧਰੀ ਸੰਘਰਸ਼ ਅਨੁਸਾਰ ਮਿਤੀ 7 ਜੁਲਾਈ ਨੂੰ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚੇਤਾਵਨੀ ਪੱਤਰ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦਿਆਂ ਦੇ ਉਲਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਹੁਤ ਹੀ ਢੀਠਤਾਈ ਵਾਲਾ ਰਵੱਈਆ ਅਪਣਾਇਆ ਹੋਇਆ ਹੈ। ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਇਸ ਵਰਗ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਵੀ ਨਹੀਂ ਦਿੱਤਾ। ਮੀਟਿੰਗ ਵਿਚ ਮੱਖਣ ਸਿੰਘ ਵਾਹਿਦਪੁਰੀ, ਕੁਲਵਿੰਦਰ ਸਿੰਘ ਅਟਵਾਲ, ਮੁਕੇਸ਼ ਕੁਮਾਰ, ਸ਼ਾਮ ਸੁੰਦਰ, ਜੋਗਿੰਦਰ ਸਿੰਘ, ਜਗਦੀਸ਼ ਚੰਦਰ, ਅਸ਼ਵਨੀ ਕੁਮਾਰ, ਗੁਰਨਾਮ ਸਿੰਘ, ਜੀਤ ਸਿੰਘ ਬਗਵਾਈਂ, ਕਮਲ ਦੇਵ, ਸਤਪਾਲ ਸਿੰਘ, ਜੋਗਾ ਸਿੰਘ, ਰਾਜ ਕੁਮਾਰ, ਪਵਨ ਕੁਮਾਰ, ਗੁਰਦਿਆਲ ਸਿੰਘ, ਬਲਵੰਤ ਰਾਮ, ਹੰਸ ਰਾਜ, ਅਮਰੀਕ ਸਿੰਘ, ਨਰਿੰਦਰ ਮਹਿਤਾ, ਕੁਲਵਿੰਦਰ ਸਿੰਘ, ਪਰਮਾ ਨੰਦ, ਸ਼ਿੰਗਾਰਾ ਰਾਮ, ਕੁਲਵੰਤ ਸਿੰਘ, ਸੁਰਿੰਦਰ ਹੀਰ ਤੇ ਹਾਰ ਹਾਜ਼ਰ ਹੋਏ।