06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਦੋ ਵਿਦਿਆਰਥੀਆਂ ਦੀ ਐੱਚ.ਸੀ.ਐਲ. ਹਿੰਦੁਸਤਾਨ ਕ੍ਰਿਕਟ ਲੀਗ ਲਈ ਚੋਣ

Ad Position 21
No active advertisement
ਅਜੀਤ ਡੈਸਕ 04-07-2026
ਮੁਕੇਰੀਆਂ, 3 ਜੁਲਾਈ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਲਈ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਪ੍ਰਕਾਸ਼ ਅਤੇ ਕੁਸ਼ਮੀਤ ਸਿੰਘ ਦੀ ਐੱਚ.ਸੀ.ਐਲ. ਹਿੰਦੁਸਤਾਨ ਕ੍ਰਿਕਟ ਲੀਗ ਲਈ ਚੋਣ ਹੋਈ ਹੈ। ਇਹ ਚੋਣ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਉੱਤਮ ਪ੍ਰਦਰਸ਼ਨ ਦੇ ਆਧਾਰ ’ਤੇ ਦੋਵੇਂ ਵਿਦਿਆਰਥੀਆਂ ਨੇ ਆਪਣੀ ਜਗ੍ਹਾ ਬਣਾਈ ਅਤੇ ਹੁਣ ਉਹ ਅੰਮ੍ਰਿਤਸਰ ਟੀਮ ਦੀ ਨੁਮਾਇੰਦਗੀ ਕਰਨਗੇ। ਇਸ ਉਪਲਬਧੀ ਦਾ ਸਿਹਰਾ ਸਕੂਲ ਦੇ ਕ੍ਰਿਕਟ ਕੋਚ ਹਕੀਕਤ ਦੀ ਮਿਹਨਤ, ਸਮਰਪਣ ਅਤੇ ਸਹੀ ਮਾਰਗ ਦਰਸ਼ਨ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਰੰਤਰ ਪ੍ਰੇਰਿਤ ਅਤੇ ਤਿਆਰ ਕੀਤਾ। ਸਕੂਲ ਪ੍ਰਿੰਸੀਪਲ ਮਿਸ ਅਰਚਨਾ ਸੂਦਨ, ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਦੋਵੇਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੂਰੇ ਸਕੂਲ ਪਰਿਵਾਰ ਲਈ ਮਾਣ ਦੀ ਗੱਲ ਹੈ ਤੇ ਇਹ ਸਕੂਲ ਵਲੋਂ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਦਿੱਤੀ ਜਾ ਰਹੀ ਪ੍ਰਾਥਮਿਕਤਾ ਦਾ ਪ੍ਰਮਾਣ ਹੈ। ਸਕੂਲ ਦੇ ਸਮੂਹ ਸਟਾਫ਼ ਨੇ ਵੀ ਗੁਰਪ੍ਰਕਾਸ਼ ਤੇ ਕੁਸ਼ਮੀਤ ਸਿੰਘ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਰਾਜ ਤੇ ਰਾਸ਼ਟਰੀ ਪੱਧਰ ’ਤੇ ਹੋਰ ਵੀ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਉਮੀਦਵਾਰ ਰਾਜ ਕੁਮਾਰ ਥਾਪਰ ਦੇ ਹੱਕ ’ਚ ਚੋਣ ਪ੍ਰਚਾਰ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਰਾਖਵਾਂਕਰਨ ਵਿਰੋਧੀ ਨੀਤੀ ਖ਼ਿਲਾਫ਼ ਬਸਪਾ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement