ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਦੀ ਅਗਵਾਈ ’ਚ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ-24 ਤੋਂ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਥਾਪਰ ਦੇ ਹੱਕ ’ਚ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਾਰੀ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਨਗਰ ਨਿਗਮ ਚੋਣਾਂ ’ਚ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰਨ ’ਚ ਲੱਗੀ ਹੋਈ ਹੈ ਜਦਕਿ ਸਰਕਾਰ ਵਲੋਂ ਚਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਵੋਟਰਾਂ ਨੂੰ ਉਮੀਦਵਾਰ ਥਾਪਰ ਦੇ ਹੱਕ ’ਚ ਵੋਟ ਪਾਉਣ ਲਈ ਲਾਮਬੰਦ ਕੀਤਾ। ਇਸ ਮੌਕੇ ਕਮਲ ਕਟਿਆਲ, ਕੇ.ਡੀ. ਸ਼ਰਮਾ, ਬਰਿੰਦਰ ਸਿੰਘ ਪਰਮਾਰ, ਐਡ. ਸ਼ਮਸ਼ੇਰ ਭਾਰਦਵਾਜ, ਰੂਪ ਲਾਲ ਥਾਪਰ, ਕੌਸ਼ਿਕ ਅਰੋੜਾ, ਆਦਿ ਹਾਜ਼ਰ ਸਨ।