ਹੁਸ਼ਿਆਰਪੁਰ, 3 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘੰਟਾ ਘਰ, ਵਾਲਮੀਕੀ ਮੁਹੱਲਾ ਅਤੇ ਵੱਖ ਵੱਖ ਵਾਰਡਾਂ ਅਤੇ ਸਲੱਮ ਏਰੀਆ ਵਿਖੇ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਦੌਰਾਨ ਸੰਜੀਵ ਠਾਕੁਰ ਐੱਚ.ਆਈ. ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਘੰਟਾ ਘਰ, ਵਾਲਮੀਕੀ ਮੁਹੱਲਾ ਵਿਖੇ ਘਰ ਘਰ ਜਾ ਕੇ ਲਾਰਵਾ ਚੈੱਕ ਕੀਤਾ ਗਿਆ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦਾ ਮੁਫ਼ਤ ਚੈੱਕ ਅਤੇ ਇਲਾਜ ਕੀਤਾ ਜਾਂਦਾ ਹੈ। ਇਸ ਸਬੰਧੀ ਸਪੈਸ਼ਲ ਡੇਂਗੂ ਵਾਰਡ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਬਲਬੀਰ ਕੌਰ ਡਿਪਟੀ ਮਾਸ ਮੀਡੀਆ ਅਫ਼ਸਰ, ਰੋਹਿਤ ਸ਼ਰਮਾ ਬਲਾਕ ਐਜੂਕੇਟਰ,ਅਜੇ ਐੱਮ.ਪੀ.ਐੱਚ. ਡਬਲਿਊ. (ਐੱਮ), ਬ੍ਰੀਡਿੰਗ ਚੈੱਕਰ, ਸਪਰੇ ਮੈਨ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ।