11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਨਿਸ਼ਾਨੇਬਾਜ਼ਾਂ ਨੇ ਇਕ ਵਾਰ ਫਿਰ ਜਿੱਤ ਦਾ ਝੰਡਾ ਲਹਿਰਾਇਆ

Ad Position 21
No active advertisement
ਅਜੀਤ ਡੈਸਕ 05-07-2026

ਮੁਕੇਰੀਆਂ, 4 ਜੁਲਾਈ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਹੋਣਹਾਰ ਨਿਸ਼ਾਨੇਬਾਜ਼ਾਂ ਨੇ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਵਿਲੱਖਣ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦੋਵੇਂ ਜ਼ਿਲ੍ਹਿਆਂ ਵਿੱਚੋਂ ਸਕੂਲ ਦੇ 9 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਸ਼ੂਟਿੰਗ ਮੁਕਾਬਲੇ ਲਈ ਵੀ ਹੋਈ ਹੈ। ਇਸ ਵਿਸ਼ੇਸ਼ ਉਪਲਬਧੀ ਨਾਲ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਦੇ ਜੇਤੂ ਪਹਿਲਾ ਸਥਾਨ ਤਰਨਜੀਤ ਕੌਰ (ਜਮਾਤ 7-2), ਮਨਵੀਨ ਕੌਰ (ਜਮਾਤ 9-2), ਹਰਮਨਪ੍ਰੀਤ ਕੌਰ (ਜਮਾਤ 9-2), ਕਰਨਦੀਪ ਸਿੰਘ (+1 ਆਰਟਸ) ਨੇ ਹਾਸਲ ਕੀਤਾ। ਇਸੇ ਤਰ੍ਹਾਂ ਦੂਜਾ ਸਥਾਨ ਰੁਦ੍ਰਾਂਸ਼ (ਜਮਾਤ 6-1), ਕਿਵਪ੍ਰੀਤ ਕੌਰ (ਜਮਾਤ 7-1), ਜਸਮੀਨ ਕੌਰ (ਜਮਾਤ 10-1), ਨਵਿਆ (ਜਮਾਤ 10-1), ਬਵਜਸਨੂਰ (ਜਮਾਤ 10-1) ਨੇ ਹਾਸਲ ਕੀਤਾ। ਇਸੇ ਤਰ੍ਹਾਂ ਤੀਜਾ ਸਥਾਨ ਕਰਨਦੀਪ ਸਿੰਘ (ਜਮਾਤ 10-2), ਰਾਜ ਪੱਧਰੀ ਸ਼ੂਟਿੰਗ ਮੁਕਾਬਲੇ ਲਈ ਚੁਣੇ ਗਏ ਵਿਦਿਆਰਥੀ ਰੁਦ੍ਰਾਂਸ਼ ਮੰਹਾਸ (ਜਮਾਤ 6-1), ਜਸ਼ਨਪ੍ਰੀਤ ਸਿੰਘ (ਜਮਾਤ 6-1), ਕਿਵਪ੍ਰੀਤ ਕੌਰ (ਜਮਾਤ 7-1), ਤਰਨਜੀਤ ਕੌਰ (ਜਮਾਤ 7-2), ਗੁਰਨੂਰ ਕੌਰ (ਜਮਾਤ 7-2), ਗੁਰਲੀਨ (ਜਮਾਤ 9-1), ਜਸਮੀਨ ਕੌਰ (ਜਮਾਤ 10-1), ਕਰਨਦੀਪ ਸਿੰਘ (ਜਮਾਤ 10-2), ਕਰਨਦੀਪ ਸਿੰਘ (+1 ਆਰਟਸ) ਨੇ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ, ਸਖ਼ਤ ਮਿਹਨਤ, ਉੱਚ ਪੱਧਰੀ ਸਿਖਲਾਈ ਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੇ ਜਾ ਰਹੇ ਲਗਾਤਾਰ ਉਤਸ਼ਾਹ ਦਾ ਨਤੀਜਾ ਹੈ। ਸਕੂਲ ਪਰਿਵਾਰ ਵਲੋਂ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਰਹਿਨੁਮਾਈ, ਸਮਰਪਣ ਅਤੇ ਅਥਕ ਮਿਹਨਤ ਲਈ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਵਲੋਂ ‘ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ ਅਗਲੀ ਖ਼ਬਰ ਨਿਗਮ ਚੋਣਾਂ: ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖ਼ਾਹ ਸਮੇਤ ਛੁੱਟੀ
Ad Position 24