11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਵਲੋਂ ‘ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-07-2026

ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਆਤਮਨਿਰਭਰਤਾ ਨੂੰ ਬੜ੍ਹਾਵਾ ਦੇਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਤਹਿਤ ‘ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਜੈਕਟ ਊਸ਼ਾ ਸਾਂਗਵਾਨ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਸੋਨਾਲੀਕਾ ਗਰੁੱਪ ਦੇ ਸੰਸਥਾਪਕ ਡਾ. ਲਕਸ਼ਮਣ ਦਾਸ ਮਿੱਤਲ ਦੀ ਪੁੱਤਰੀ ਹੈ ਤੇ ਭਾਰਤੀ ਜੀਵਨ ਬੀਮਾ ਨਿਗਮ ਦੇ ਇਤਿਹਾਸ ਵਿਚ ਪਹਿਲੀ ਮਹਿਲਾ ਪ੍ਰਬੰਧ ਨਿਰਦੇਸ਼ਕ ਰਹਿਣ ਦਾ ਗੌਰਵ ਪ੍ਰਾਪਤ ਕਰ ਚੁੱਕੀ ਹੈ। ਊਸ਼ਾ ਸਾਂਗਵਾਨ ਦੇਸ਼ ਦੀ ਮੋਹਰੀ ਮਹਿਲਾ ਕਾਰੋਬਾਰੀ ਹਸਤੀਆਂ ਵਿਚ ਸ਼ਾਮਿਲ ਹੈ। ਉਨ੍ਹਾਂ ਦਾ ਨਾਮ ਵਿਸ਼ਵ ਪ੍ਰਸਿੱਧ ਫੋਬਰਸ ਦੀ ਏਸ਼ੀਆ ਦੀ 50 ਸਭ ਤੋਂ ਪ੍ਰਭਾਵਸ਼ਾਲੀ ਮਹਿਲਾਵਾਂ ਦੀ ਸੂਚੀ ਵਿਚ ਸ਼ਾਮਿਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਇਹ ਨੀਤੀ ਆਯੋਗ ਦੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮਾਂ ਵਿਚ ਵੀ ਮੋਹਰੀ ਰੂਪ ਵਿਚ ਜੁੜੀ ਹੋਈ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ‘ਪ੍ਰੋਜੈਕਟ ਪਹਿਚਾਣ’ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਲੜਕੀਆਂ ਦੇ ਦਰਮਿਆਨ ਸਟਾਰਟ-ਅਪ ਸੰਸਕ੍ਰਿਤੀ ਨੂੰ ਬੜ੍ਹਾਵਾ ਦੇਣਾ ਹੈ। ਇਸ ਤਹਿਤ ਰੈੱਡ ਕਰਾਸ ਵੋਕੇਸ਼ਨਲ ਲਰਨਿੰਗ ਸੈਂਟਰ ਦੀਆਂ 5 ਪ੍ਰਤਿਭਾਸ਼ਾਲੀ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਮਨੀਸ਼ਾ, ਹਰਪ੍ਰੀਤ ਕੌਰ, ਮੋਨਿਕਾ, ਅੰਮ੍ਰਿਤ ਅਤੇ ਕਾਲਜ ਨੂੰ ਘਰ ਤੋਂ ਹੀ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਮੋਟਰਾਈਜ਼ਡ ਅੰਬਰੇਲਾ ਮਸ਼ੀਨ, ਇੰਟਰਲਾਕਿੰਗ ਮਸ਼ੀਨ, ਸਟੀਮ ਪ੍ਰੈੱਸ ਅਤੇ ਆਇਰਨ ਪ੍ਰੈੱਸ ਉਪਲਬਧ ਕਰਵਾਈ ਗਈ ਹੈ। ਇਸ ਮੌਕੇ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਇਸ ਚੇਅਰਮੈਨ ਰਾਜੀਵ ਬਜਾਜ ਸਮੇਤ ਰੈੱਡ ਕਰਾਸ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ। ਸੰਯੁਕਤ ਸਕੱਤਰ ਅਦਿੱਤਿਆ ਰਾਣਾ ਨੇ ਦੱਸਿਆ ਕਿ ‘ਪ੍ਰੋਜੈਕਟ ਪਹਿਚਾਣ’ ਤੋਂ ਇਲਾਵਾ ਰੈੱਡ ਕਰਾਸ ਵਲੋਂ ਸੋਨਾਲੀਕਾ ਸਮੂਹ ਦੇ ਸਹਿਯੋਗ ਨਾਲ ‘ਸੂਈ ਧਾਗਾ’ ਨਾਮਕ ਇਕ ਹੋਰ ਮਹੱਤਵਪੂਰਨ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਿਗਮ ਚੋਣਾਂ ਲਈ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਤੇ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਨਿਸ਼ਾਨੇਬਾਜ਼ਾਂ ਨੇ ਇਕ ਵਾਰ ਫਿਰ ਜਿੱਤ ਦਾ ਝੰਡਾ ਲਹਿਰਾਇਆ
Ad Position 24