11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਿਗਮ ਚੋਣਾਂ ਲਈ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਤੇ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 05-07-2026

<ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉੱਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ‘ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆਂ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫ਼ਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਈਲ ਨੰਬਰ 94787-84338 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੁਲਿਸ ਆਬਜ਼ਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਕਰਨ ਦੇ ਉਦੇਸ਼ ਨਾਲ ਪੁਲਿਸ ਵਿਵਸਥਾ ਅਤੇ ਸੁਰੱਖਿਆ ਇੰਤਜ਼ਾਮ ਦਾ ਲਗਾਤਾਰ ਨਿਰੀਖਣ ਵੀ ਉਨ੍ਹਾਂ ਦੇ ਜ਼ਿੰਮੇ ਰਹੇਗਾ। ਗੁਰਪ੍ਰੀਤ ਸਿੰਘ ਦਾ ਕੈਂਪ ਆਫ਼ਿਸ ਵੀ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਨਿਵਾਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਵਿਅਕਤੀ ਕਾਨੂੰਨ ਵਿਵਸਥਾ, ਸੁਰੱਖਿਆ ਵਿਵਸਥਾ ਅਤੇ ਚੋਣਾਂ ਦੌਰਾਨ ਉਤਪੰਨ ਹੋਣ ਵਾਲੀ ਕਿਸੇ ਵੀ ਸੁਰੱਖਿਆ ਸਬੰਧੀ ਸਮੱਸਿਆ ਲਈ ਉਨ੍ਹਾਂ ਦੇ ਮੋਬਾਈਲ ਨੰਬਰ 99881-36351 ‘ਤੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ ਅਗਲੀ ਖ਼ਬਰ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਵਲੋਂ ‘ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ
Ad Position 24