10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਲਕਾ ਵਿਧਾਇਕ ਦਸੂਹਾ ਵਲੋਂ ਸ਼ਾਹੂ ਦਾ ਪਿੰਡ ਦੀ ਪੰਚਾਇਤ ਨੂੰ 1.5 ਲੱਖ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 05-07-2026
ਘੋਗਰਾ, 4 ਜੁਲਾਈ (ਆਰ.ਐੱਸ ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਸ਼ਾਹੂ ਦਾ ਪਿੰਡ ਨੂੰ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਦੀ ਪੰਚਾਇਤ ਨੂੰ ਡੇਢ ਲੱਖ ਰੁਪਏ ਦਾ ਚੈੱਕ ਜਿੰਮ ਲਈ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਨੂੰ ਜਿੰਮ ਦੇ ਲਈ ਕਮਰਾ ਬਣਾਉਣ ਲਈ ਗਰਾਂਟ ਜਾਰੀ ਕੀਤੀ ਜਾਵੇ, ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਲਈ ਖੇਡਾਂ ਅਤੇ ਜਿੰਮ ਲਈ ਪ੍ਰੇਰਿਤ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਸਰਪੰਚ ਸਤਵਿੰਦਰ ਕੌਰ ਵੱਲੋਂ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਮੈਂਬਰ ਰਣਜੀਤ ਕੌਰ, ਮੈਂਬਰ ਗੁਰਬਚਨ ਸਿੰਘ, ਮੈਂਬਰ ਗੁਰਦੇਵ ਸਿੰਘ ਮੈਂਬਰ ਅਮਰਜੀਤ ਸਿੰਘ, ਸੁਖਦੇਵ ਸਿੰਘ, ਸੁਖਬੀਰ ਸਿੰਘ, ਮਹਿੰਦਰ ਸਿੰਘ, ਸੰਤੋਖ ਸਿੰਘ, ਹਰਦਿਆਲ ਸਿੰਘ, ਡਾ. ਸੁਰਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਖ-ਵੱਖ ਰਾਜਾਂ ’ਚ ਹੋਈਆਂ ਚੋਣਾਂ ਤੋਂ ਸਬਕ ਲਵੇ - ਮਾ. ਰਮੇਸ਼, ਪ੍ਰਿੰ. ਗੁਰਦਿਆਲ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਹੁਸ਼ਿਆਰਪੁਰ ਦੀ ਮੀਟਿੰਗ ਹੋਈ
Ad Position 24