10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੋਕਾਂ ਨੂੰ ਹਕੀਕਤ ਅਤੇ ਇਸ਼ਤਿਹਾਰਬਾਜ਼ੀ ਦਾ ਫ਼ਰਕ ਸਮਝਣਾ ਹੋਵੇਗਾ - ਲਾਲੀ ਬਾਜਵਾ

Ad Position 21
No active advertisement
ਅਜੀਤ ਡੈਸਕ 05-07-2026
ਟਾਂਡਾ ਉੜਮੁੜ, 4 ਜੁਲਾਈ (ਭਗਵਾਨ ਸਿੰਘ ਸੈਣੀ)- ਆਮ ਆਦਮੀ ਪਾਰਟੀ ਇਕ ਸਮੇਂ ਧਰਨਿਆਂ ਅਤੇ ਲੋਕ ਅੰਦੋਲਨਾਂ ਵਿਚੋਂ ਨਿਕਲੀ ਪਾਰਟੀ ਵਜੋਂ ਜਾਣੀ ਜਾਂਦੀ ਸੀ ਪਰ ਅੱਜ ਹਾਲਾਤ ਇਹ ਹਨ ਕਿ ਜਿਹੜੀ ਪਾਰਟੀ ਕਦੇ ਧਰਨੇ ਅਤੇ ਪ੍ਰਦਰਸ਼ਨ ਨੂੰ ਲੋਕਤੰਤਰ ਦਾ ਹੱਕ ਦੱਸਦੀ ਸੀ, ਉਹੀ ਸਰਕਾਰ ’ਚ ਆ ਕੇ ਧਰਨਾ ਦੇਣ ਵਾਲਿਆਂ ਨਾਲ ਸਖ਼ਤੀ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ, ਬਿਜਲੀ ਮੁਲਾਜ਼ਮਾਂ, ਟਰਾਂਸਪੋਰਟ ਕਰਮਚਾਰੀਆਂ ਤੇ ਹੋਰ ਵਰਗਾਂ ਦੇ ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ, ਗ੍ਰਿਫ਼ਤਾਰੀਆਂ ਤੇ ਮੁਕੱਦਮੇ ਦਰਜ ਕਰਨ ਦੀਆਂ ਘਟਨਾਵਾਂ ਸਰਕਾਰ ਦੇ ਰਵੱਈਏ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਾਢੇ ਚਾਰ ਸਾਲ ਦੇ ਕਾਰਜਕਾਲ ਦੇ ਬਾਵਜੂਦ ਲੋਕਾਂ ਨੂੰ ਉਨ੍ਹਾਂ ਵਾਅਦਿਆਂ ਦੀ ਪੂਰੀ ਤਰ੍ਹਾਂ ਪੂਰਤੀ ਹੁੰਦੀ ਨਜ਼ਰ ਨਹੀਂ ਆ ਰਹੀ। ਸਰਕਾਰ ਵੱਲੋਂ ਵਿਕਾਸ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਨੂੰ ਲੈ ਕੇ ਲੋਕਾਂ ਵਿਚ ਚਰਚਾ ਅਤੇ ਨਾਰਾਜ਼ਗੀ ਦੋਵੇਂ ਮੌਜੂਦ ਹਨ। ਲੋਕਤੰਤਰ ਵਿਚ ਸਰਕਾਰਾਂ ਦਾ ਮੁਲਾਂਕਣ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਜ਼ਮੀਨੀ ਕੰਮਾਂ ਅਤੇ ਕੀਤੇ ਵਾਅਦਿਆਂ ਦੀ ਪੂਰਤੀ ਨਾਲ ਹੁੰਦਾ ਹੈ। ਇਸ ਲਈ ਲੋੜ ਹੈ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ, ਵਾਅਦਿਆਂ ਦੀ ਸਥਿਤੀ ਅਤੇ ਸੂਬੇ ਦੀ ਆਰਥਿਕ ਹਾਲਤ ਬਾਰੇ ਪੂਰੀ ਪਾਰਦਰਸ਼ਤਾ ਨਾਲ ਆਪਣਾ ਪੱਖ ਰੱਖੇ, ਉਨ੍ਹਾਂ ਆਖਿਆ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਹੋਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਅਤੇ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਸੰਭਵ ਹੈ ਅਤੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ’ਚ ਅਰਦਾਸ ਦਿਵਸ ਮਨਾਇਆ ਅਗਲੀ ਖ਼ਬਰ ਪੀਰ ਬਾਬਾ ਢੇਰੀ ਸ਼ਾਹ ਦੀ ਯਾਦ ’ਚ ਜੋੜ ਮੇਲਾ ਕਰਵਾਇਆ
Ad Position 24