09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਿੱਖ ਨੈਸ਼ਨਲ ਕਾਲਜ ਬੰਗਾ ’ਚ ਦਾਖ਼ਲੇ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 05-07-2026
ਬੰਗਾ, 4 ਜੁਲਾਈ ( ਸੁਰਿੰਦਰ ਸਿੰਘ ਕਰਮ ਲਧਾਣਾ) - ਸ਼ੈਸ਼ਨ 2026 - 2027 ਦੇ ਵੱਖ-ਵੱਖ ਵਿਸ਼ਿਆਂ ਦੇ ਦਾਖਲਿਆਂ ਦੇ ਸਬੰਧ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਨਵਨਿਯੁਕਤ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਪਿਛਲੇ ਸੈਸ਼ਨ ਨਾਲੋਂ ਇਸ ਵਾਰੀ ਕਾਲਜ ਵਿੱਚ ਨਵੇਂ ਵਿਦਿਆਰਥੀਆਂ ਦੇ ਦਾਖਲਿਆਂ ਦੇ ਸਬੰਧ ਵਿਚ ਉਹਨਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਸੈਸ਼ਨ ਦੇ ਆਏ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਡਿਸਟਿੰਕਸ਼ਨ ਅਤੇ ਮੈਰਿਟ ਸਥਾਨ ਪ੍ਰਾਪਤ ਕਰਨ ਦੇ ਨਾਲ-ਨਾਲ ਕਮੱਰਸ, ਸਾਇੰਸ, ਆਰਟਸ ਵਿਸ਼ਿਆਂ ਵਿੱਚ ਵੀ ਟੌਪ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਖੇਡਾਂ ਦੇ ਖੇਤਰ ਵਿੱਚ ਫੁੱਟਬਾਲ ਦੀ ਖੇਡ ਰਾਹੀਂ ਸੰਸਥਾ ਦੇ ਵਿਦਿਆਰਥੀਆਂ ਨੇ ਬੇਹਤਰੀਨ ਪ੍ਰਦਰਸ਼ਨ ਕੀਤਾ ਹੈ। ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਕਾਲਜ ਨੇ ਪਿਛਲੇ ਪੰਜ ਸਾਲਾਂ ਦਰਮਿਆਨ ਯੂਨੀਵਰਸਿਟੀ ਦੇ ਡੀ ਜ਼ੋਨ ਦੀ ਟਰਾਫੀ ਆਪਣੇ ਨਾਮ ਦਰਜ ਕਰਵਾਈ ਹੈ। ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਹਰ ਪੱਖੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਵਿਦਿਆਰਥੀਆਂ ਦੀ ਰੁਚੀ ਨੂੰ ਬਰਕਰਾਰ ਰੱਖਦਿਆਂ ਹਰ ਤਰ੍ਹਾਂ ਦੀ ਮਾਇਕ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦਾ ਯੋਗ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਹਰੇਕ ਪੱਖ ਤੋਂ ਵਿਦਿਆਰਥੀਆਂ ਦੀ ਅਗਵਾਈ ਕਰਦਾ ਹੈ ਤਾਂ ਜੋ ਵਿਦਿਆਰਥੀ ਹਰੇਕ ਖੇਤਰ ਵਿੱਚ ਆਪਣੀ ਪਤਿਭਾ ਦਾ ਬੇਹਤਰ ਪ੍ਰਦਰਸ਼ਨ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਮਨਰੇਗਾ ਵਰਕਰਾਂ ਤੇ ਪੇਂਡੂ ਮਜ਼ਦੂਰਾਂ ਦੀ ਪਿੰਡ ਭੀਲੋਵਾਲ ’ਚ ਮੀਟਿੰਗ
Ad Position 24