09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-07-2026
ਬੰਗਾ, 4 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਜੀਂਦੋਵਾਲ-ਬੰਗਾ ਵਿਖੇ ਪਵਿੱਤਰ ਚਰਨ ਪਾਉਣ ਦੀ ਖੁਸ਼ੀ ਵਿੱਚ ਸਲਾਨਾ ਜੋੜ ਮੇਲਾ ਚਾਰ ਅਤੇ ਪੰਜ ਜੁਲਾਈ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਕਰਵਾਇਆ ਜਾ ਰਿਹਾ ਹੈ। 4 ਜੁਲਾਈ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। 5 ਜੁਲਾਈ ਦਿਨ ਐਤਵਾਰ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ ਬਾਅਦ 3 ਵਜੇ ਤੱਕ ਦੀਵਾਨ ਸਜਾਏ ਜਾਣਗੇ ਜਿਹਨਾਂ ਵਿੱਚ ਢਾਡੀ ਗਿਆਨੀ ਜਰਨੈਲ ਸਿੰਘ ਬੈਂਸ ਲੱਲੀਆਂ ਵਾਲੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। 5 ਜੁਲਾਈ ਨੂੰ ਹੀ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਇਹਨਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਸੇਵਾਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ ਜਿਸ ਵਿੱਚ ਮੈਨੇਜਰ ਭੁਪਿੰਦਰ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਸਤਨਾਮ ਸਿੰਘ, ਭਾਈ ਦੇਸਾ ਸਿੰਘ, ਹਰਨੇਕ ਸਿੰਘ, ਤਜਿੰਦਰ ਸਿੰਘ, ਰਵੀ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਦਾਰਾ ਸਿੰਘ, ਲਖਵੀਰ ਸਿੰਘ, ਗੁਰਮੇਜ ਕੌਰ, ਕਸ਼ਮੀਰ ਕੌਰ, ਗਿਆਨ ਕੌਰ, ਦਵਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ, ਕੁਲਵਿੰਦਰ ਕੌਰ, ਬਲਵੀਰ ਕੌਰ, ਬਲਜਿੰਦਰ ਕੌਰ, ਗੁਰਵਿੰਦਰ ਕੌਰ ਤੇ ਹੋਰ ਸੰਗਤਾਂ ਨੇ ਸਮਾਗਮ ਦਾ ਪੋਸਟਰ ਜਾਰੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਕੋਲੋਂ ਲੰਘਦੀ ਕਾਲਾ ਸੰਘਿਆਂ ਡਰੇਨ ਵੰਡ ਰਹੀ ਘਾਤਕ ਬਿਮਾਰੀਆਂ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ’ਚ ਦਾਖ਼ਲੇ ਨੂੰ ਲੈ ਕੇ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ
Ad Position 24