08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕਾਰਸੇਵਾ ਰਾਹੀਂ ਬਣ ਰਹੀ ਸੜਕ ਦੁਆਲੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 06-07-2026
ਬੀਣੇਵਾਲ, 5 ਜੁਲਾਈ (ਬੈਜ ਚੌਧਰੀ)-ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ ਭਰਿਆ ਤੇ ਸੁੰਦਰ ਬਣਾਉਣ ਲਈ ਸੜਕ ਦੁਆਲੇ ਦੋਨੋ ਪਾਸੇ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਉਣ ਦੀ ਮੁਹਿੰਮ ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੜਕ ਦਾ ਬਹੁਤਾ ਹਿੱਸਾ ਕਰੀਬ 90 ਪ੍ਰਤੀਸ਼ਤ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਸੜਕ ਦੇ ਚੁਗਿਰਦੇ ਨੂੰ ਹਰਿਆ ਭਰਿਆ ਤੇ ਸੁੰਦਰ ਬਣਾਉਣ ਲਈ ਦੋਨੋ ਪਾਸੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਾਣਗੇ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਮਲਕੀਤ ਸਿੰਘ ਸਾਬਕਾ ਵਣ ਰੇਂਜ ਅਫ਼ਸਰ, ਕਸ਼ਮੀਰ ਸਿੰਘ ਸਾਧੜਾ, ਅਲੇਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ, ਡਾ. ਗੁਰਮੇਲ ਸਿੰਘ ਕੜਿਆਲ, ਹਰਦੀਪ ਬੈਂਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਦੇ ਹੱਕ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੀਤਾ ਭਾਰੀ ਇਕੱਠ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਲੈਂਡ ਪੁਲਿੰਗ ਪਾਲਿਸੀ ਅਧੀਨ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੇ ਫ਼ੈਸਲੇ ਦਾ ਵਿਰੋਧ
Ad Position 24