ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪੀ.ਐਚ.ਸੀ. ਚੱਕੋਵਾਲ ਅਧੀਨ ਪੈਂਦੇ ਹੈਲਥ ਅਤੇ ਵੈਲਨੈਸ ਸੈਂਟਰ ਮੁਰਾਦਪੁਰ ਨਰਿਆਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪਿੰਡਾਂ ‘ਚ ਹੈਲਥ ਅਤੇ ਵੈਲਨੈਸ ਸੈਂਟਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ। ਇਸ ਮੌਕੇ ਪੀ.ਐਚ.ਸੀ. ਚੱਕੋਵਾਲ ਦੀ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਹੈਲਥ ਤੇ ਵੈਲਨੈਸ ਸੈਂਟਰ ਵਿਚ ਸੀ.ਐਚ.ਓ., ਮ.ਪ.ਹ.ਵ. ਫ਼ੀਮੇਲ ਤੇ ਮੇਲ ਅਤੇ ਆਸ਼ਾ ਵਰਕਰ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਥੇ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ, ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ, ਜਨਮ ਅਤੇ ਮੌਤ ਦੀ ਸਰਟੀਫਕੇਟ, ਬੀ.ਪੀ. ਅਤੇ ਸ਼ੂਗਰ ਦੀ ਜਾਂਚ ਅਤੇ ਦਵਾਈਆਂ, ਯੋਗਾ, ਤੰਦਰੁਸਤ ਰਹਿਣ ਲਈ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਹਰਦੀਪ ਸਿੰਘ ਬੀ.ਈ.ਈ., ਰਵਿੰਦਰ ਸਿੰਘ, ਕੰਵਲਪ੍ਰੀਤ ਕੌਰ, ਸੰਦੀਪ ਕੌਰ, ਰਿੰਪਲਜੀਤ ਕੌਰ, ਜਸਵੀਰ ਕੌਰ ਰਾਜ ਰਾਣੀ, ਕਿਰਨਪ੍ਰੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।