ਹੁਸ਼ਿਆਰਪੁਰ, 6 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ‘ਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ‘ਚ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਬੱਸ ਸਟੈਂਡ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਹਿੱਸਾ ਲਿਆ ਅਤੇ ਜਿੱਤ ਦੀ ਖ਼ੁਸ਼ੀ ਮਨਾਈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਵਲੋਂ ਸੂਬੇ ‘ਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਕਰਕੇ ਹੀ ਹੁਸ਼ਿਆਰਪੁਰ ਨਗਰ ਨਿਗਮ ‘ਚ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰੇਕ ਵਾਰਡ ਦਾ ਵਿਕਾਸ ਬਿਨਾਂ ਭੇਦਭਾਵ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਵੀ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ‘ਚ ਮੁੜ ਸਰਕਾਰ ਬਣਾਉਣਗੇ।
ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਨੇ ਵਿਧਾਇਕ ਜਿੰਪਾ ਦੀ ਅਗਵਾਈ ’ਚ ਕੱਢਿਆ ਰੋਡ ਸ਼ੋਅ
ਅਜੀਤ ਡੈਸਕ
07-07-2026