ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

-ਹੁਸ਼ਿਆਰਪੁਰ ਨਗਰ ਨਿਗਮ ਚੋਣਾਂ- ਐਸ.ਡੀ.ਐਮ. ਤੇ ਜਿੰਪਾ ਨੇ ਜੇਤੂ ਕੌਂਸਲਰਾਂ ਨੂੰ ਵੰਡੇ ਸਰਟੀਫਿਕੇਟ

Ad Position 21
No active advertisement
ਅਜੀਤ ਡੈਸਕ 07-07-2026

ਹੁਸ਼ਿਆਰਪੁਰ, 6 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜੇਤੂ ਕੌਂਸਲਰਾਂ ਨੂੰ ਤਹਿਸੀਲ ਕੰਪਲੈਕਸ ‘ਚ ਐਸ.ਡੀ.ਐਮ. ਪਰਮਪ੍ਰੀਤ ਸਿੰਘ ਤੇ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਜਿੱਤ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਜਿੰਪਾ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਦਾ ਰੋਡਮੈਪ ਵੀ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਚੋਣਾਂ ਦੇ ਕੰਮ ਨੂੰ ਜਿਸ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਹੈ, ਉਹ ਇਸ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਹੁਣ ਤੱਕ ਸ਼ਹਿਰ ‘ਚ ਹੋਏ ਵੱਡੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਨਵੀਂ ਤਹਿਸੀਲ ਬਿਲਡਿੰਗ, ਡਿਜੀਟਲ ਲਾਇਬ੍ਰੇਰੀ, ਨਹਿਰੀ ਪਾਣੀ ਦੀ ਸਪਲਾਈ, ਨਵੀਆਂ ਸੜਕਾਂ, ਅਤੇ ‘ਫੂਡ ਸਟਰੀਟ’ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦਾ 80 ਫ਼ੀਸਦੀ ਤੋਂ ਵੱਧ ਇੰਫਰਾਸਟਰਕਚਰ ਬਦਲ ਦਿੱਤਾ ਗਿਆ ਹੈ, ਜਿਸ ‘ਤੇ ਲਗਪਗ 100 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ ਅਤੇ 45 ਤੋਂ ਵੱਧ ਨਵੇਂ ਟਿਊਬਵੈੱਲ ਲਗਾਏ ਗਏ ਹਨ। ਮੇਅਰ ਦੀ ਚੋਣ ਸਬੰਧੀ ਪੁੱਛੇ ਜਾਣ ‘ਤੇ ਜਿੰਪਾ ਨੇ ਸਪੱਸ਼ਟ ਕੀਤਾ ਕਿ ਮੇਅਰ ਦੀ ਚੋਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਾਈਕਮਾਂਡ ਦੀ ਅਗਵਾਈ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ’ਚ ਸੋਧ ਸਿੱਖ ਸੰਸਥਾਵਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਉਣ ਦੀ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਨੇ ਵਿਧਾਇਕ ਜਿੰਪਾ ਦੀ ਅਗਵਾਈ ’ਚ ਕੱਢਿਆ ਰੋਡ ਸ਼ੋਅ
Ad Position 24
No active advertisement