ਸ਼ਾਮਚੁਰਾਸੀ, 6 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਸਹੋਤਾ (ਖ਼ਾਨਪੁਰ) ਦੇ ਵਸਨੀਕ ਕਿਸਾਨ ਬਲਜੀਤ ਸਿੰਘ ਹੈਪੀ ਪੁੱਤਰ ਕੁਲਵੰਤ ਸਿੰਘ ਦੇ ਖੇਤਾਂ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਸਫੈਦੇ ਦੇ ਦਰਖ਼ਤ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਬਲਜੀਤ ਸਿੰਘ ਹੈਪੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਜਦੋਂ ਸਵੇਰੇ ਆਪਣੇ ਖੇਤਾਂ ਵਿਚ ਗੇੜਾ ਮਾਰਨ ਗਏ ਤਾਂ ਉਨ੍ਹਾਂ ਨੇ ਦੇਖਿਆ ਕਿ ਖੇਤ ਵਿਚੋਂ ਸਫ਼ੈਦੇ ਦੇ ਦਰਖ਼ਤ ਗ਼ਾਇਬ ਸਨ। ਚੋਰਾਂ ਵੱਲੋਂ ਰਾਤ ਦੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਕਿਸਾਨ ਬਲਜੀਤ ਸਿੰਘ ਨੇ ਪ੍ਰਸ਼ਾਸਨ ਅਤੇ ਪੁਲਿਸ ਪਾਸੋਂ ਮੰਗ ਕੀਤੀ ਹੈ ਕਿ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਖ਼ਾਨਪੁਰ ਸਹੋਤਾ ’ਚ ਕਿਸਾਨ ਦੇ ਖੇਤਾਂ ’ਚੋਂ ਸਫ਼ੈਦੇ ਦੇ ਦਰੱਖ਼ਤ ਚੋਰੀ
ਅਜੀਤ ਡੈਸਕ
07-07-2026