ਚੌਲਾਂਗ, 6 ਜੁਲਾਈ (ਸੁਖਦੇਵ ਸਿੰਘ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਰਾਏਪੁਰ ਵਿਖੇ ਦਰਬਾਰ ਬਾਬਾ ਬੇਰੀ ਵਾਲਾ ਦਾ ਸਭਿਆਚਾਰਕ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ। ਸਭਿਆਚਾਰਕ ਮੇਲਾ ਸਾਬਕਾ ਸਰਪੰਚ ਭੁਪਿੰਦਰ ਸਿੰਘ ਤੇ ਕਰਨੈਲ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਸ਼ਾਮਿਲ ਹੋਏ। ਮੇਲੇ ਵਿਚ ਗਾਇਕ ਰਾਜੂ ਸ਼ਾਹ ਮਸਤਾਨਾ ਹੈਰੀ ਬਾਦਸ਼ਾਹ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਯੂਥ ਕਾਂਗਰਸ ਦੇ ਨਵੇਂ ਵਿਧਾਨ ਸਭਾ ਹਲਕਾ ਉੜਮੁੜ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ ਜੱਸੀ ਰਾਏਪੁਰ, ਹਰਜਿੰਦਰ ਸਿੰਘ ਸਾਬਾ, ਗੁਰਮੀਤ ਸਿੰਘ, ਹਰਬੰਸ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਦਰਬਾਰ ਬਾਬਾ ਬੇਰੀ ਵਾਲਾ ਦਾ ਸੱਭਿਆਚਾਰਕ ਮੇਲਾ ਧੂਮ-ਧਾਮ ਨਾਲ ਸਮਾਪਤ
ਅਜੀਤ ਡੈਸਕ
07-07-2026