ਹਾਜੀਪੁਰ, 6 ਜੁਲਾਈ (ਜੋਗਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਕੱਲ੍ਹ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਗਈ। ਇਸ ਪੰਥਕ ਇਕੱਠ ਵਿਚ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਸੁਸਾਇਟੀ ਦੇ ਵਾਈਸ ਪ੍ਰਧਾਨ ਲਖਵਿੰਦਰ ਸਿੰਘ ਟਿੰਮੀ ਸ਼ਾਮਿਲ ਹੋਏ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਦਿੱਤਾ। ਗੱਲਬਾਤ ਕਰਦਿਆਂ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਬੋਲਣ ਵਾਲੇ ਦਾ ਕਦੇ ਭਲਾ ਨਹੀਂ ਹੋਇਆ ਤੇ ਉਹ ਸਾਡਾ ਕੁੱਝ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਆਦੇਸ਼ ਜਾਰੀ ਹੋਇਆ ਤੇ ਹੋਵੇਗਾ ਉਸ ਦੀ ਇੰਨ-ਬਿੰਨ ਪਾਲਨਾ ਕੀਤੀ ਜਾਵੇਗੀ।
ਪੰਥਕ ਇਕੱਠ ’ਚ ਸ਼ਾਮਿਲ ਹੋਇਆ ਗੁਰੂ ਨਾਨਕ ਸੇਵਾ ਸੁਸਾਇਟੀ ਦਾ ਵਫ਼ਦ
ਅਜੀਤ ਡੈਸਕ
07-07-2026