ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕਿਸਾਨ, ਕਿਰਤੀ ਤੇ ਕਰਮਚਾਰੀ ਸਾਰੇ ਵਰਗ ਸਰਕਾਰ ਤੋਂ ਦੁਖੀ-ਸੰਗਤ ਸਿੰਘ ਗਿਲਜੀਆਂ

Ad Position 21
No active advertisement
ਅਜੀਤ ਡੈਸਕ 08-07-2026

ਅੱਡਾ ਸਰਾਂ , 7 ਜੁਲਾਈ (ਮਸੀਤੀ)-ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਪਿੰਡ ਕੰਧਾਲੀ ਨਰੰਗਪੁਰ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਲਈ ਕਾਂਗਰਸ ਦੇ ਹੱਕ ਵਿਚ ਇੱਕਜੁੱਟ ਹੋ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨ, ਕਿਰਤੀ, ਮੁਲਾਜ਼ਮ, ਪੈਨਸ਼ਨਰ, ਬੇਰੁਜ਼ਗਾਰ ਨੌਜਵਾਨ, ਵਪਾਰੀ ਅਤੇ ਹੋਰ ਹਰੇਕ ਵਰਗ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਬਹੁਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਗਿਲਜੀਆਂ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਵਿੱਤੀ ਲਾਭ ਦੇਣ ਵਿਚ ਗੰਭੀਰਤਾ ਨਹੀਂ ਦਿਖਾ ਰਹੀ। ਪਿੰਡਾਂ ਦੇ ਵਿਕਾਸ ਲਈ ਲੋੜੀਂਦੀਆਂ ਗ੍ਰਾਂਟਾਂ ਸਮੇਂ ਸਿਰ ਜਾਰੀ ਨਾ ਹੋਣ ਕਾਰਨ ਵਿਕਾਸ ਕਾਰਜ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕ ਹਿੱਤਾਂ ਦੀ ਲੜਾਈ ਪੂਰੀ ਤਾਕਤ ਨਾਲ ਲੜੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਤਿੰਦਰ ਪਾਲ ਸਿੰਘ ਝਾਵਰ, ਅਵਤਾਰ ਸਿੰਘ ਤਾਰੀ, ਬਲਵਿੰਦਰ ਸਿੰਘ , ਬਿੰਦਰ, ਚਰਨਜੀਤ ਸਿੰਘ ਚੰਨੀ, ਕਰਮਜੀਤ ਸਿੰਘ, ਗੁਰਮੀਤ ਸਿੰਘ, ਪਾਲਾ ਸਿੰਘ, ਮਨੋਹਰ ਸਿੰਘ, ਸ਼ਿੰਦਰ ਕੰਧਾਲੀ, ਗੁਰਬਖਸ਼ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਬਲਵੰਤ ਸਿੰਘ, ਇੰਦਰਜੀਤ ਸਿੰਘ, ਬਲਵੀਰ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਝੂਠੀ ਐੱਫ.ਆਈ.ਆਰ. ਨੂੰ ਲੈ ਕੇ ਗੜ੍ਹਸ਼ੰਕਰ ਦੇ ਵਕੀਲਾਂ ਵਲੋਂ ਹੜਤਾਲ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਰਬ-ਉੱਚ - ਬਿਕਰਮ ਅੱਲਾ ਬਖ਼ਸ਼
Ad Position 24
No active advertisement