ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੁੱਲ ਹਿੰਦ ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 08-07-2026

ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤਹਿਤ ਸਬ-ਡਵੀਜ਼ਨ ਪੱਧਰ ਦੇ ਧਰਨਿਆਂ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਗਿਆ ਮੁਕਤ ਵਪਾਰ ਸਮਝੌਤਾ ਕੀਤਾ ਜਾਵੇ, ਡੀਜ਼ਲ, ਪੈਟਰੋਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਅੱਛਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੁਲਿੰਗ ਨੀਤੀ ਲਿਆਉਣਾ ਬੰਦ ਕਰੇ। ਖੇਤ ਮਜ਼ਦੂਰਾਂ ਨੂੰ ਦਸ ਮਰਲੇ ਦੇ ਪਲਾਟ ਅਤੇ ਪੰਜ ਲੱਖ ਰੁਪਏ ਮਕਾਨ ਬਣਾਉਣ ਲਈ ਦਿੱਤਾ ਜਾਵੇ। ਨਹਿਰੀ ਪਾਣੀ ਹਰ ਖੇਤ ਤੱਕ ਪੁੱਜਦਾ ਕੀਤੀ ਜਾਵੇ, ਪੀਣ ਯੋਗ ਪਾਣੀ ਹਰ ਘਰ ਤੱਕ ਪੁੱਜਦਾ ਕੀਤਾ ਜਾਵੇ, ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਯੂਰੀਆ, ਡਾਇਆ ਐਨ.ਪੀ. ਕੇ. ਅਤੇ ਪੋਟਾਸ਼ ਖਾਦ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਾਵੇ ਆਦਿ ਮੰਗਾਂ ਨਾਲ ਸਬੰਧਿਤ ਮੰਗ ਪੱਤਰ ਰਾਜਪਾਲ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਸੰਜੀਵ ਕੁਮਾਰ ਨੂੰ ਸੌਂਪਿਆਂ ਗਿਆ। ਇਸ ਮੌਕੇ ਮਹਿੰਦਰ ਕੁਮਾਰ ਬੱਢੋਆਣ, ਹਰਭਜਨ ਸਿੰਘ ਅਟਵਾਲ, ਨੀਲਮ ਬੱਢੋਆਣ, ਪ੍ਰੇਮ ਸਿੰਘ, ਰਵਿੰਦਰ ਕੁਮਾਰ ਨੀਟਾ, ਮੋਹਣ ਲਾਲ, ਕੁਲਵਿੰਦਰ ਸੰਘਾ, ਸਤਨਾਮ ਸਿੰਘ ਢਿੱਲੋਂ, ਜੋਗਿੰਦਰ ਸਿੰਘ ਥਾਂਦੀ, ਕਰਨੈਲ ਸਿੰਘ, ਬਲਵੀਰ ਸਿੰਘ, ਮਿੰਦਰ ਸਿੰਘ ਖੈਰੜ, ਤਰਸੇਮ ਲਾਲ, ਸਰਬਜੀਤ ਸਿੰਘ ਹਾਜ਼ਰ ਹੋਏ। ਗੁਰਬਖਸ਼ ਕੌਰ ਨੇ ਪਹੁੰਚੇ ਸਾਥੀਆਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਨੇ ਸੀ.ਆਈ.ਐੱਸ. ਸੀ.ਈ. ਨੈਸ਼ਨਲ ਪ੍ਰੀ ਸੁਪਰੋਟੋ ਕੱਪ ਤੀਸਰੀ ਵਾਰ ਜਿੱਤਿਆ ਅਗਲੀ ਖ਼ਬਰ ਸੰਜੀਵਨੀ ਸ਼ਰਨਮ ਦੇ ਸੰਸਥਾਪਕ ਦਿਵਸ ਮੌਕੇ ਸੂਫ਼ੀਆਨਾ ਲਾਈਵ ਸੰਗੀਤਕ ਸ਼ਾਮ ਦਾ ਆਯੋਜਨ
Ad Position 24
No active advertisement