ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਹਰ ਵਿਅਕਤੀ ਆਪਣੇ ਜੀਵਨ ’ਚ ਪ੍ਰਮਾਤਮਾ ਨੂੰ ਯਾਦ ਰੱਖੇ- ਸੰਤ ਬਾਬਾ ਬਾਲ

Ad Position 21
No active advertisement
ਅਜੀਤ ਡੈਸਕ 08-07-2026

ਮਾਹਿਲਪੁਰ, 7 ਜੁਲਾਈ (ਰਜਿੰਦਰ ਸਿੰਘ)-ਬਲਾਂਈਂਡ ਐਂਡ ਹੈਂਡੀਕੈਪਡ ਡਿਵੈਲਪਮੈਂਟ ਸੁਸਾਇਟੀ ਪ੍ਰਧਾਨ ਅਤਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੰਤ ਨਰਾਇਣ ਦਾਸ ਬਲਾਈਂਡ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਰਾਸ਼ਟਰੀ ਸੰਤ ਬਾਬਾ ਬਾਲ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਕੋਟਲਾ ਕਲਾਂ ਊਨਾ ਹਿਮਾਚਲ ਪ੍ਰਦੇਸ਼ ਵਾਲੇ ਬਲਾਈਂਡ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਮਿਲਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਤ ਰਮੇਸ਼ ਦਾਸ ਸ਼ੇਰਪੁਰ ਕਾਲਰਾ, ਅਤਰ ਸਿੰਘ, ਪ੍ਰਿੰਸੀਪਲ ਮਾਧੁਰੀ ਅਤੇ ਉਨ੍ਹਾਂ ਦਾ ਹੋਰ ਸਟਾਫ਼ ਅਤੇ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਬਾਲ ਨੇ ਖੁੱਲ੍ਹੇ ਪੰਡਾਲ ਵਿਚ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਆਪਣੇ ਸੰਬੋਧਨ ਵਿਚ ਕਿਹਾ ਕਿ ਹਰ ਮਨੁੱਖ ਨੂੰ ਆਪਣੇ ਪਰਿਵਾਰਕ ਜੀਵਨ ਵਿਚ ਆਪਣੇ ਪਰਿਵਾਰ ਦੀ ਦੇਖਭਾਲ ਕਰਦੇ ਹੋਏ ਪ੍ਰਮਾਤਮਾ ਨੂੰ ਲਗਾਤਾਰ ਯਾਦ ਰੱਖਣਾ ਚਾਹੀਦਾ ਹੈ, ਤਾਂ ਜੋ ਮਨੁੱਖੀ ਜੀਵਨ ਸਫਲ ਹੋ ਜਾਂਦਾ ਹੈ। ਇਸ ਮੌਕੇ ਤਲਵਿੰਦਰ ਸਿੰਘ ਹੀਰ ਨੰਗਲ ਖਿਡਾਰੀਆ, ਨਰਿੰਦਰ ਮਹਿਰਮ, ਯੋਗੇਸ਼ ਕੁਮਾਰ, ਨਵਨੀਤ ਕੌਰ, ਰੀਤੂ, ਸੰਗਤ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸੀ।

Ad Position 22
No active advertisement
ਪਿਛਲੀ ਖ਼ਬਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਹਿਰ ਦੀ ਸਫ਼ਾਈ ਕਰਕੇ ਗੰਦ ਸੁੱਟਿਆ ਸੜਕਾਂ ’ਤੇ, ਲੋਕ ਪ੍ਰੇਸ਼ਾਨ
Ad Position 24
No active advertisement