ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੁਰੱਖਿਆ ਭਵਿੱਖ ਲਈ ਵਿਦਿਆਰਥੀਆਂ ਦਾ ਜਲ ਸੰਭਾਲ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ-ਖੰਨਾ

Ad Position 21
No active advertisement
ਅਜੀਤ ਡੈਸਕ 09-07-2026
ਹੁਸ਼ਿਆਰਪੁਰ, 8 ਜੁਲਾਈ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਤੇ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਸਾਬਕਾ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਤਕਨੀਕੀ ਸਿਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨੂੰ ਜਲ ਸੰਭਾਲ ਬਾਰੇ ਜਾਗਰੂਕ ਕੀਤਾ। ਖੰਨਾ ਨੇ ਕਿਹਾ ਕਿ ਜਲ ਬਚਾਓ ਮੁਹਿੰਮ ’ਚ ਸਾਰਿਆਂ ਨੂੰ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਧਦੀ ਜਨਸੰਖਿਆ, ਜਲਵਾਯੂ ਪਰਿਵਰਤਨ ਅਤੇ ਜਲ ਸਰੋਤਾਂ ਦੇ ਦੁਰਉਪਯੋਗ ਕਾਰਨ ਧਰਤੀ ’ਤੇ ਜਲ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਪਾਣੀ ਨੂੰ ਨਾ ਸੰਭਾਲਿਆ ਗਿਆ ਤਾਂ ਭਵਿੱਖ ਵਿਚ ਪਾਣੀ ਦੀ ਉਪਲਬਧਤਾ ਇਕ ਗੰਭੀਰ ਚੁਣੌਤੀ ਬਣ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਕਲਪ ਦੁਆਇਆ ਕਿ ਉਹ ਪਾਣੀ ਦੀ ਸੰਭਾਲ ’ਚ ਖੁੱਦ ਯੋਗਦਾਨ ਪਾਉਂਦੇ ਹੋਏ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਮੰਗੇਸ਼ ਸੂਦ, ਰਾਜੀਵ ਬਜਾਜ, ਐਸ.ਪੀ ਦੀਵਾਨ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ 1 ਦੀ ਮੌਤ ਅਗਲੀ ਖ਼ਬਰ ਕਾਰ ਹਾਈ ਵੋਲਟੇਜ ਬਿਜਲੀ ਦੇ ਖੰਭੇ ਨਾਲ ਟਕਰਾਈ
Ad Position 24
No active advertisement