07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜ਼ੀਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ 2 ਬੀ.ਐਲ.ਓਜ਼ ਨੂੰ ਮੁੱਖ ਚੋਣ ਦਫ਼ਤਰ ਤੋਂ ਮਿਲਿਆ ਪ੍ਰਸੰਸਾ-ਪੱਤਰ

Ad Position 21
No active advertisement
ਅਜੀਤ ਡੈਸਕ 10-07-2026

ਹੁਸ਼ਿਆਰਪੁਰ, 9 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਵਲੋਂ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜ਼ੀਟਲੀਕਰਨ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ‘ਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੋਵੇਂ ਬੀ.ਐਲ.ਓਜ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਨਮਾਨਿਤ ਬੀ.ਐਲ.ਓਜ ਜਗਦੀਸ਼ ਕੌਰ ਅਤੇ ਮੁਕੇਸ਼ ਕੁਮਾਰ ਨੇ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜ਼ੀਟਲੀਕਰਨ ਸਮਾਂਬੱਧ ਢੰਗ ਨਾਲ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਆਸ਼ਿਕਾ ਜੈਨ ਨੇ ਦੋਵੇਂ ਬੀ.ਐਲ.ਓਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਬੀ.ਐਲ.ਓਜ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣ ਅਫ਼ਸਰਾਂ ਤੇ ਬੀ.ਐਲ.ਓਜ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਗੰਭੀਰਤਾ, ਪਾਰਦਰਸ਼ਤਾ ਤੇ ਸਮਾਂਬੱਧਤਾ ਨਾਲ ਪਾਲਣਾ ਕਰਦੇ ਹੋਏ ਹਰ ਕਾਰਜ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਤਾਂ ਜੋ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਦਾ ਕਾਰਜ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸੰਪੂਰਨ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਜੇਕਰ ਇਨਸਾਫ਼ ਨਾ ਮਿਲਿਆ ਤਾਂ ਥਾਣਾ ਮਾਹਿਲਪੁਰ ਅੱਗੇ ਦਿੱਤਾ ਜਾਵੇਗਾ ਧਰਨਾ- ਅਸ਼ੀਸ਼ ਪ੍ਰਭਾਕਰ ਅਗਲੀ ਖ਼ਬਰ ਚੋਰਾਂ ਦੀ ਗੱਡੀ ਦਾ ਨੰਬਰ ਦੇਣ ਦੇ ਬਾਵਜੂਦ ਚੱਬੇਵਾਲ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Ad Position 24
No active advertisement