07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਮਰਪ੍ਰੀਤ ਸਿੰਘ ਲਾਲੀ ਨੇ ਕੀਤੀ ਭੁਪੇਸ਼ ਬਘੇਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 10-07-2026

ਬੀਣੇਵਾਲ, 9 ਜੁਲਾਈ (ਬੈਜ ਚੌਧਰੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਤੇ ਹਲਕਾ ਗੜ੍ਹਸ਼ੰਕਰ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਚੰਡੀਗੜ੍ਹ ਵਿਚ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਮਾ ਕੇ.ਪੀ. ਦੇ ਨਿਵਾਸ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਨਿਵਾਸ ਤੇ ਰਾਤ ਦੇ ਖਾਣੇ ਮੌਕੇ ਹੋਈ। ਮੁਲਾਕਾਤ ਵੇਲੇ ਲਾਲੀ ਤੇ ਭੁਪੇਸ਼ ਬਘੇਲ ਵਿਚਕਾਰ ਪੰਜਾਬ ਦੀ ਰਾਜਨੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਾਰੇ ਖੁੱਲ ਕੇ ਵਿਚਾਰ ਹੋਈ। ਇਸ ਮੌਕੇ ਸੂਬਾ ਕਾਂਗਰਸ ਨਾਲ ਸਬੰਧਿਤ ਹੋਰ ਵੀ ਬਹੁਤ ਸਾਰੇ ਕਾਂਗਰਸੀ ਆਗੂ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਰਾਤ ਦੇ ਖਾਣੇ ਵਿਚ ਸ਼ਾਮਿਲ ਹੋਏ ਤੇ ਰਾਜਨੀਤਿਕ ਵਿਚਾਰਾਂ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਬੰਦ ਰੱਖਣ ਸੰਬੰਧੀ ਇਲੈਕਟ੍ਰੀਕਲ ਤੇ ਇਲੈਕਟ੍ਰੋਨਿਕ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਸਰਿਆਣਾ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
Ad Position 24
No active advertisement