ਟਾਂਡਾ ਉੜਮੁੜ, 9 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਨਜ਼ਦੀਕੀ ਪਿੰਡ ਰਾਜਪੁਰ ਗਹੋਤ ਦੇ ਸਰਕਾਰੀ ਹਾਈ ਸਕੂਲ ਵਿਖੇ ਹੋਏ ਇਕ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਭੇਜੀ ਗਈ। ਸਕੂਲ ਮੁਖੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਉਨ੍ਹਾਂ ਦੇ ਭਤੀਜੇ ਨਰਿੰਦਰ ਸਿੰਘ ਵੱਲੋਂ ਦਸਵੀਂ ਕਲਾਸ ਦੇ ਨਤੀਜੇ ਦੌਰਾਨ ਪਹਿਲੇ, ਦੂਜੇ ਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਹ ਵਿੱਤੀ ਸਹਾਇਤਾ ਭੇਟ ਕੀਤੀ ਗਈ। ਇਸ ਮੌਕੇ ਹੈੱਡ ਮਾਸਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ. ਰੇਸ਼ਮ ਸਿੰਘ ਵਲੋਂ ਕਲਾਸ ਦੇ ਸਾਲਾਨਾ ਨਤੀਜੇ ਦੌਰਾਨ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹੋਣਹਾਰ ਵਿਦਿਆਰਥਣ ਕਸੀਲਾ ਨੂੰ 5 ਹਜ਼ਾਰ ਰੁਪਏ, ਦੂਸਰੇ ਸਥਾਨ ’ਤੇ ਰਹਿਣ ਵਾਲੀ ਪ੍ਰਿਅੰਕਾ ਨੂੰ 3 ਹਜ਼ਾਰ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੀ ਖੁਸ਼ੀ ਸੈਣੀ ਨੂੰ 2 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਟ ਕੀਤੀ। ਇਸ ਮੌਕੇ ਸਕੂਲ ਸਟਾਫ਼ ਵਲੋਂ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਤੇ ਉਨ੍ਹਾਂ ਦੇ ਭਤੀਜੇ ਨਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਕਮਲਜੀਤ ਕੌਰ, ਮੈਡਮ ਨੀਲਮ ਕੁਮਾਰੀ, ਗੁਰਵੀਰ ਕੌਰ, ਮਨਦੀਪ ਕੌਰ, ਗੁਰਿੰਦਰ ਕੌਰ, ਵਰਿੰਦਰਾ ਨਰਿੰਦਰਾ, ਤਰਨਜੀਤ ਕੌਰ, ਮਨਿੰਦਰ ਕੌਰ, ਅਜੈ ਕੁਮਾਰ, ਦਵਿੰਦਰ ਸਿੰਘ, ਅਵਤਾਰ ਸਿੰਘ, ਯੋਗੇਸ਼ ਕੁਮਾਰ, ਰਾਜਦੀਪ ਕੌਰ ਆਦਿ ਹਾਜ਼ਰ ਸਨ।
ਪ੍ਰਵਾਸੀ ਭਾਰਤੀ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਭੇਟ
ਅਜੀਤ ਡੈਸਕ
10-07-2026