08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੇਵਾ-ਮੁਕਤ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 11-07-2026
ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਸੇਵਾ ਮੁਕਤ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਨਗਰ ਨਿਗਮ ਦੇ ਮੀਟਿੰਗ ਹਾਲ ਵਿਚ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬੋਲਦਿਆਂ ਸਰਪ੍ਰਸਤ ਸੰਜੀਵ ਅਰੋੜਾ ਅਤੇ ਕੇਵਲ ਲਾਲ ਹੀਰ ਨੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਚਿੰਤਾ ਵਿਅਕਤ ਕੀਤੀ। ਉਪ ਪ੍ਰਧਾਨ ਜੋਗਿੰਦਪਾਲ ਆਦੀਆ ਤੇ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਹ ਸਰਕਾਰ ਲੋਕਾਂ ਨੂੰ ਸਹੂਲਤਾਂ ਦੇ ਕੇ ਮੰਗਤੇ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝਾ ਫਰੰਟ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਰੈਲੀਆਂ ਕਰਨ ਤੇ ਵਿਧਾਇਕਾਂ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਤਹਿਤ ਹੁਸ਼ਿਆਰਪੁਰ ’ਚ 11 ਜੁਲਾਈ ਨੂੰ ਸੈਣੀ ਭਵਨ ਨੇੜੇ ਗੰਜਾ ਸਕੂਲ ਬਹਾਦਰਪੁਰ ਵਿਖੇ ਰੈਲੀ ਕਰਨ ਉਪਰੰਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਘਰ ਵੱਲ ਨੂੰ ਮਾਰਚ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਸਵੇਰੇ ਸਾਢੇ 10 ਵਜੇ ਸੈਣੀ ਭਵਨ ਪੁੱਜਣ ਦਾ ਸੱਦਾ ਦਿੱਤਾ। ਮੀਟਿੰਗ ਵਿਚ ਦਸ਼ਰਨ ਲਾਲ, ਅਸ਼ੋਕ ਕੁਮਾਰ, ਰਾਮ ਕੁਮਾਰ, ਨਰੇਸ਼ ਕੁਮਾਰ, ਹਰੀਸ਼ ਕੁਮਾਰ, ਸੰਜੀਵ ਕੁਮਾਰ, ਸੁਰਿੰਦਰ ਕੁਮਾਰ, ਅਸ਼ਵਨੀ ਸ਼ਰਮਾ, ਵਿਨੋਦ ਕੁਮਾਰ, ਦਰਸ਼ਨ ਸਿੰਘ, ਰਮੇਸ਼ ਕੁਮਾਰ, ਸੰਜੀਵ ਕੁਮਾਰ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਸੁਰਜੀਤ ਲਾਲ, ਨਛੱਤਰ ਲਾਲ, ਮੋਹਨ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ 3 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫ਼ਾ... ਅਗਲੀ ਖ਼ਬਰ ਸਰਪੰਚ ਠਾਕੁਰ ਰਮਨਦੀਪ ਕੰਵਰ ਵਾਈਸ ਪ੍ਰਧਾਨ ਰੈਸਲਿੰਗ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਨਿਯੁਕਤ
Ad Position 24