08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ਼ੂਟਿੰਗ ਚੈਂਪੀਅਨਸ਼ਿਪ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ 3 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫ਼ਾਈ

Ad Position 21
No active advertisement
ਅਜੀਤ ਡੈਸਕ 11-07-2026
ਅੱਡਾ ਸਰਾਂ, 10 ਜੁਲਾਈ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀਆਂ ਨੇ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਉਪਲਬਧੀ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਪੂਜਾ ਪਟਿਆਲ ਦੀ ਨਿਰੰਤਰ ਪ੍ਰੇਰਨਾ ਦਾ ਨਤੀਜਾ ਹੈ। ਇਸ ਦੇ ਨਾਲ ਹੀ ਸਕੂਲ ਦੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ, ਸਮਰਪਣ ਅਤੇ ਲਗਾਤਾਰ ਮਾਰਗਦਰਸ਼ਨ ਨੇ ਵੀ ਵਿਦਿਆਰਥੀਆਂ ਦੀ ਇਸ ਸਫਲਤਾ ‘ਚ ਅਹਿਮ ਭੂਮਿਕਾ ਨਿਭਾਈ। 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਵਿਦਿਆਰਥਣ ਗੁਰਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਤੇ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਆਪਣਾ ਸਥਾਨ ਪੱਕਾ ਕੀਤਾ। ਇਸੇ ਵਰਗ ਵਿਚ ਵਿਦਿਆਰਥੀ ਅਮਿਤ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕੀਤਾ। ਇਸੇ ਤਰ੍ਹਾਂ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਕਰਨਵੀਰ ਸਿੰਘ ਨੇ ਸਟੀਕ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕਰਨ ਵਿਚ ਸਫਲਤਾ ਹਾਸਲ ਕੀਤੀ। ਸਕੂਲ ਦੇ ਪ੍ਰਬੰਧਕ ਪ੍ਰੋ. ਜੀ. ਐੱਸ. ਮੁਲਤਾਨੀ, ਡਾਇਰੈਕਟਰ ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਖ਼ਾਸ ਕਰਕੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਹੋਣਹਾਰ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦਾ 12 ਦਿਨਾਂ ਨੈਸ਼ਨਲ ਯੂਨੀਵਰਸਿਟੀ ਆਫ਼ ਸਿੰਗਾਪੁਰ ਸਮਰ ਪ੍ਰ... ਅਗਲੀ ਖ਼ਬਰ ਸੇਵਾ-ਮੁਕਤ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ
Ad Position 24