08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ-ਡਾ. ਰਵਜੋਤ ਸਿੰਘ

Ad Position 21
No active advertisement
ਅਜੀਤ ਡੈਸਕ 11-07-2026
ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੇ ਜੇਲ੍ਹਾਂ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਅੰਤਿਮ ਪੜਾਅ ਵਿਚ ਹਨ। ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਪੁਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣਾ ਸ਼ਾਮਲ ਹੈ, ਇਸੇ ਮਕਸਦ ਤਹਿਤ ਮੁੱਖ ਮੰਤਰੀ ਵੱਲੋਂ 99 ਕਰੋੜ ਰੁਪਏ ਦੀ ਲਾਗਤ ਨਾਲ 105 ਕਿੱਲੋਮੀਟਰ ਲੰਬੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਕੰਢੀ ਖੇਤਰ ਦੇ ਵਿਕਾਸ ਲਈ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਜੀਵਨ ਸ਼ੈਲੀ ਵਿਚ ਹੋਰ ਸੁਧਾਰ ਆਵੇਗਾ।
Ad Position 22
No active advertisement
ਪਿਛਲੀ ਖ਼ਬਰ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਆਮ ਆਦਮੀ ਪਾਰਟੀ- ਹਰਮਿੰਦਰ ਕੌਰ ਅਗਲੀ ਖ਼ਬਰ ਰੋਟਰੀ ਆਈ ਬੈਂਕ ਅਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੀ ਮੀਟਿੰਗ ਹੋਈ
Ad Position 24