16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਰਸਾਤ ਤੋਂ ਪਹਿਲਾਂ ਹੀ ਬੇਟ ਖੇਤਰ ’ਚ ਹੜ੍ਹ ਦਾ ਖ਼ਤਰਾ, ਤੱਟਬੰਧਾਂ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ’ਚ ਭਾਰੀ ਰੋਸ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026
ਟਾਂਡਾ ਉੜਮੁੜ, 11 ਜੁਲਾਈ (ਭਗਵਾਨ ਸਿੰਘ ਸੈਣੀ)- ਬਰਸਾਤੀ ਮੌਸਮ ਦੀ ਸ਼ੁਰੂਆਤ ਦੇ ਨਾਲ ਹੀ ਬਿਆਸ ਦਰਿਆ ਦੇ ਬੇਟ ਖੇਤਰ ਨਾਲ ਸਬੰਧਿਤ ਪਿੰਡਾਂ ਦੇ ਵਸਨੀਕਾਂ ਵਿਚ ਇਕ ਵਾਰ ਫਿਰ ਹੜ੍ਹ ਦਾ ਖ਼ਤਰਾ ਮੰਡਰਾਉਣਾ ਲੱਗਾ ਹੈ। ਪਿਛਲੇ ਸਾਲ ਪੌਂਗ ਡੈਮ ਤੋਂ ਵੱਡੀ ਮਾਤਰਾ ਵਿਚ ਪਾਣੀ ਛੱਡੇ ਜਾਣ ਕਾਰਨ ਆਏ ਹੜ੍ਹ ਨੇ ਇਲਾਕੇ ਵਿਚ ਭਾਰੀ ਤਬਾਹੀ ਮਚਾਈ ਸੀ ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕਈ ਥਾਵਾਂ ’ਤੇ ਤਟਬੰਧ ਅਜੇ ਵੀ ਕਮਜ਼ੋਰ ਹਨ ਅਤੇ ਉਨ੍ਹਾਂ ਦੀ ਮੁਰੰਮਤ ਦਾ ਕੰਮ ਪੂਰੀ ਤਰ੍ਹਾਂ ਨਹੀਂ ਹੋ ਸਕਿਆ। ਪਿਛਲੇ ਸਾਲ ਆਏ ਹੜ੍ਹ ਦੌਰਾਨ ਦਰਿਆ ਦਾ ਪਾਣੀ ਕਮਜ਼ੋਰ ਤਟਬੰਧਾਂ ਨੂੰ ਤੋੜ ਕੇ ਕਈ ਪਿੰਡਾਂ ਅਤੇ ਖੇਤਾਂ ਵਿਚ ਦਾਖਲ ਹੋ ਗਿਆ ਸੀ। ਹਜ਼ਾਰਾਂ ਏਕੜ ਫ਼ਸਲਾਂ ਪਾਣੀ ਹੇਠ ਆ ਗਈਆਂ, ਘਰਾਂ ਨੂੰ ਨੁਕਸਾਨ ਪਹੁੰਚਿਆ, ਪਸ਼ੂ ਰੁੜ੍ਹ ਗਏ ਤੇ ਅਨੇਕਾਂ ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਪਨਾਹ ਲੈਣੀ ਪਈ। ਪ੍ਰਭਾਵਿਤ ਲੋਕਾਂ ਦਾ ਕਹਿਣਾ ਹੈ ਕਿ ਉਸ ਸਮੇਂ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਅੱਜ ਤੱਕ ਨਹੀਂ ਮਿਲਿਆ। ਹੜ੍ਹ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਸੀ ਅਤੇ ਅਧਿਕਾਰੀਆਂ ਨੂੰ ਦਰਿਆ ਦੀ ਸਫ਼ਾਈ, ਉੱਗੀ ਬੂਟੀ ਹਟਾਉਣ ਅਤੇ ਤਟਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਨ੍ਹਾਂ ਹਦਾਇਤਾਂ ’ਤੇ ਜ਼ਮੀਨੀ ਪੱਧਰ ’ਤੇ ਲੋੜੀਂਦੀ ਕਾਰਵਾਈ ਨਹੀਂ ਹੋਈ। ਬੇਟ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਵਾਰ ਵੀ ਭਾਰੀ ਬਰਸਾਤ ਹੋਈ ਅਤੇ ਪੌਂਗ ਡੈਮ ਤੋਂ ਪਾਣੀ ਛੱਡਿਆ ਗਿਆ ਤਾਂ ਪਿਛਲੇ ਸਾਲ ਵਰਗੇ ਹਾਲਾਤ ਮੁੜ ਪੈਦਾ ਹੋ ਸਕਦੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਅਜੇ ਵੀ ਗੰਭੀਰਤਾ ਨਾਲ ਕੰਮ ਕਰਨ ਦੀ ਬਜਾਏ ਲਾਪਰਵਾਹੀ ਵਰਤ ਰਿਹਾ ਹੈ। ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਅਮਰਜੀਤ ਸਿੰਘ ਰੜਾ, ਬਲਜੀਤ ਸਿੰਘ, ਦੀਦਾਰ ਸਿੰਘ, ਪ੍ਰਦੀਪ ਸਿੰਘ, ਜਥੇਦਾਰ ਹਰਬੰਸ ਸਿੰਘ, ਬਲਵਿੰਦਰ ਸੰਧੂ, ਦਵਿੰਦਰ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਇੰਦਰਜੀਤ ਸਿੰਘ ਅਤੇ ਹੋਰਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਬਰਸਾਤ ਦੇ ਪੂਰੇ ਜ਼ੋਰ ’ਤੇ ਆਉਣ ਤੋਂ ਪਹਿਲਾਂ ਦਰਿਆ ਦੇ ਕਮਜ਼ੋਰ ਤਟਬੰਧਾਂ ਨੂੰ ਮਿੱਟੀ ਤੇ ਪੱਥਰਾਂ ਨਾਲ ਮਜ਼ਬੂਤ ਕੀਤਾ ਜਾਵੇ। ਦਰਿਆ ਵਿਚ ਉੱਗੀ ਬੂਟੀ ਅਤੇ ਰੁਕਾਵਟਾਂ ਨੂੰ ਹਟਾ ਕੇ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਇਆ ਜਾਵੇ ਤੇ ਸੰਭਾਵੀ ਹੜ੍ਹ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਸਾਲ ਦੀ ਤਬਾਹੀ ਤੋਂ ਸਬਕ ਲੈਂਦਿਆਂ ਇਸ ਵਾਰ ਪਹਿਲਾਂ ਹੀ ਢੁਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਅਤੇ ਕੀਮਤੀ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਪੁਲਿਸ ਨੇ ਲੁੱਟਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ ਕੀਤੇ ਅਗਲੀ ਖ਼ਬਰ ਵਿਸ਼ਵ ਆਬਾਦੀ ਦਿਵਸ: ਨਰਸਿੰਗ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਰੈਲੀ ਕੱਢੀ ਆਬਾਦੀ ਕੰਟਰੋਲ ਸਬੰਧੀ 18 ਜੁਲਾਈ ਤੱਕ ਵਿਸ਼ੇਸ਼...
Ad Position 24