ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਰਬਜੋਤ ਸਿੰਘ ਸਾਬੀ ਨੂੰ ਲੋਕਲ ਯੂਨੀਅਨ ਸਰਕਾਰੀ ਆਈ. ਟੀ. ਆਈ. ਤਲਵਾੜਾ ਵਲੋਂ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 12-07-2026
ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ)- ਸਰਕਾਰੀ ਆਈ. ਟੀ. ਆਈ. ਤਲਵਾੜਾ ਦਾ ਲੋਕਲ ਯੂਨਿਟ ਵਫ਼ਦ ਪ੍ਰਧਾਨ ਸ. ਮਨਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਸਰਦਾਰ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਨੂੰ ਉਨ੍ਹਾਂ ਦੇ ਮੁਕੇਰੀਆਂ ਗ੍ਰਹਿ ਵਿਖੇ ਮਿਲਿਆ। ਯੂਨਿਟ ਦੇ ਮੈਂਬਰਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ 18 ਫ਼ੀਸਦੀ ਪੈਂਡਿੰਗ ਡੀ. ਏ. ਜਾਰੀ ਕਰਨ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ। ਯੂਨਿਟ ਦੇ ਮੈਂਬਰਾਂ ਵਲੋਂ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਦੁਆਇਆ ਕਿ ਉਨ੍ਹਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਜਿਹੜਾ ਵਾਅਦਾ ਸਤਾ ਵਿਚ ਆਉਣ ਤੋਂ ਪਹਿਲਾਂ ਕੀਤਾ ਸੀ ਉਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਜੀ ਪੀ ਐਫ ਅਕਾਊਂਟ ਨਹੀਂ ਖੋਲੇ ਗਏ। ਮੁਲਾਜ਼ਮਾਂ ਦਾ 18% ਡੀ ਏ ਵੀ ਬਕਾਇਆ ਪਿਆ ਹੈ ਉਹ ਵੀ ਜਾਰੀ ਨਹੀਂ ਕੀਤਾ ਗਿਆ। ਇਸ ਸਬੰਧੀ ਸਰਬਜੋਤ ਸਿੰਘ ਸਾਬੀ ਨੇ ਯੂਨਿਟ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ 15 ਜੁਲਾਈ ਨੂੰ ਮੁੱਖ ਮੰਤਰੀ ਦੀ ਮੁਕੇਰੀਆਂ ਫੇਰੀ ਦੌਰਾਨ ਸਰਕਾਰੀ ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਸਬੰਧੀ ਵਿਸਤਾਰ ਨਾਲ ਗੱਲ ਕਰਨਗੇ ਤੇ ਮੰਗਾਂ ਨੂੰ ਪੂਰੀਆਂ ਕਰਨ ਲਈ ਕਹਿਣਗੇ। ਇਸ ਮੌਕੇ ਸੰਦੀਪ ਕੁਮਾਰ ਪੁਰੀਕਾ, ਮਾਸਟਰ ਗੁਰਦੇਵ ਸਿੰਘ ਸੰਤ ਨਗਰ, ਪਰਮਿੰਦਰ ਸਿੰਘ ਚੱਕ ਅਤੇ ਰਾਜੀਵ ਕੁਮਾਰ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਕੌਮੀ ਪੱਧਰੀ ਉਲੰਪੀਆਡ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਢੱਡਾ ਫਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦੀ ਸਮੀਖਿਆ
Ad Position 24
No active advertisement