16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਮੱਤੀ ਪਿੰਡ ਬੱਡਲਾ ਵਿਖੇ ਸਮਾਗਮ ਭਲਕੇ ਤੋਂ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026
ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਮੱਤੀ ਪਿੰਡ ਬੱਡਲਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ 15 ਜੁਲਾਈ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਸੁਰਿੰਦਰ ਸਿੰਘ ਤੇ ਜਤਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਸੰਬੰਧੀ 13 ਜੁਲਾਈ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਇਸੇ ਦਿਨ ਸ਼ਾਮ 3 ਵਜੇ ਸੰਧਿਆ ਫੇਰੀ ਕੱਢੀ ਜਾਵੇਗੀ। ਉਪਰੰਤ ਸਜਾਏ ਜਾਣ ਵਾਲੇ ਦੀਵਾਨਾ ’ਚ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜਾ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ 15 ਜੁਲਾਈ ਨੂੰ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ ਜਿਨ੍ਹਾਂ ’ਚ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਗਿਆਨੀ ਜੰਗ ਸਿੰਘ ਮਿਸ਼ਨ ਸ਼ਹੀਦਾਂ ਤਰਨਾ ਦਲ ਤੇ ਹੋਰ ਪੰਥ ਪ੍ਰਸਿੱਧ ਰਾਗੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਸਮਾਗਮ ’ਚ ਸ਼ਹੀਦ ਬਾਬਾ ਮੱਤੀ ਸੇਵਾ ਸੁਸਾਇਟੀ ਡਰੋਲੀ ਕਲਾਂ (ਜਲੰਧਰ) ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਮਾਰਚ ਉਪਰੰਤ ਵਿਧਾਇਕ ਜਿੰਪਾ ਦੀ ਕੋਠੀ ਦਾ ਕੀਤਾ ਘਿਰਾਓ ਅਗਲੀ ਖ਼ਬਰ ਮਨੀਸ਼ ਚੱਢਾ ਨੇ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਰਾਜਨੀਤਿਕ ਅਤੇ ਸਮਾਜਿਕ ਹਾਲਾਤ ’ਤੇ ਕੀਤੀ ਚਰਚਾ
Ad Position 24