ਗੜ੍ਹਦੀਵਾਲਾ 11 ਜੁਲਾਈ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ 11ਵੀਂ ਜਮਾਤ ਵਿਚ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਸਵਾਗਤੀ ਸਮਾਗਮ ਕਰਵਾਇਆ ਗਿਆ ਜਿਸ ਦੀ ਅਗਵਾਈ ਕਾਲਜੀਏਟ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਕੀਤੀ। ਸਮਾਰੋਹ ਦਾ ਉਦੇਸ਼ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਅਨੁਸ਼ਾਸਨ ਅਤੇ ਉੱਚੇ ਜੀਵਨ-ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।