ਗੜ੍ਹਦੀਵਾਲਾ, 12 ਜੁਲਾਈ (ਚੱਗਰ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਆਰੰਭ ਕੀਤੀ ਲੋਕ-ਮਿਲਣੀ ਸਕੀਮ ਤਹਿਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਗੜ੍ਹਦੀਵਾਲਾ ਹਲਕੇ ਦੇ ਪਿੰਡ ਝੰਬੋਵਾਲ ਵਿਖੇ ਵਿਸ਼ੇਸ਼ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਨਵਾਂ ਰਿਕਾਰਡ ਬਣਾਇਆ ਹੈ ਤੇ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਐਲਾਨੀਆਂ ਗਰੰਟੀਆਂ 100 ਫ਼ੀਸਦੀ ਲਾਗੂ ਕੀਤੀਆਂ ਹਨ। ਨਹੀਂ ਨਹੀਂ ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਸਕੀਮਾਂ ਤੋਂ ਪੂਰਾ-ਪੂਰਾ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਰਾਜਾ ਗਿੱਲ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨੋਹਰ ਲਾਲ ਸਰਪੰਚ, ਸੁਖਵਿੰਦਰਜੀਤ ਸਿੰਘ ਝਾਵਰ, ਮਾਨਾ ਦਾਰਾਪੁਰ, ਮਨਜਿੰਦਰ ਝੰਬੋਵਾਲ, ਦਿਲਬਾਗ ਬੈਰਮਪੁਰ ਆਦਿ ਸਮੇਤ ਪਿੰਡ ਵਾਸੀ ਮੌਜੂਦ ਸਨ।
ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਝੰਬੋਵਾਲ ’ਚ ਲੋਕ ਮਿਲਣੀ
ਅਜੀਤ ਡੈਸਕ
13-07-2026