ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵਿਸ਼ਵ ਆਬਾਦੀ ਜਾਗਰੂਕਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-07-2026

 ਹਰਿਆਣਾ, 12 ਜੁਲਾਈ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਪੀ.ਐੱਚ.ਸੀ ਭੂੰਗਾ ਵਿਖੇ ਵਿਸ਼ਵ ਆਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜਿਸਦੀ ਇਸ ਬਾਰ ਦੀ ਥੀਮ “ਜਦੋਂ ਬੱਚਿਆਂ ਵਿਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖ਼ੁਸ਼ਹਾਲ” ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਦੀ ਲਗਾਤਾਰ ਵੱਧ ਰਹੀ ਜਨਸੰਖਿਆ ਇੱਕ ਬਹੁਤ ਵੱਡੀ ਸਮੱਸਿਆ ਹੈ ਜਿਸਦੇ ਆਉਣ ਵਾਲੇ ਸਮੇਂ ਵਿਚ ਭਿਆਨਕ ਪਰਿਣਾਮ ਹੋਣਗੇ ਜੇਕਰ ਅਸੀਂ ਆਬਾਦੀ ਨੂੰ ਕੰਟਰੋਲ ਨਾ ਕੀਤਾ ਤਾਂ ਰਹਿਣ ਸਹਿਣ ਦੇ ਸੀਮਤ ਸੋਮੇ ਵੀ ਬਿਲਕੁਲ ਹੀ ਖ਼ਤਮ ਹੋ ਜਾਣਗੇ। ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੰਗੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਜਨਸੰਖਿਆ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ। ਸਾਨੂੰ ਸਾਰਿਆਂ ਨੂੰ ਇਕ ਸਾਥ ਮਿਲ ਕੇ ਵਧਦੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਸਿਹਤ ਕੇਂਦਰ ਵਿਖੇ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਅਭਿਤੋਜ ਸਿੰਘ, ਡਾ. ਨਵਕਰਨ ਸਿੰਘ, ਗੁਰਿੰਦਰਜੀਤ ਸਿੰਘ, ਰਮਨਦੀਪ ਕੌਰ, ਪਰਦੀਪ ਕੌਰ, ਭੁਪਿੰਦਰ ਕੌਰ, ਸੁਰਜੀਤ ਕੌਰ, ਮੋਨਿਕਾ ਅਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਵਲੋਂ ਬੀ.ਐੱਲ.ਓ. ਕੈਪਟਨ ਸਿੰਘ ਦਾ ਸਨਮਾਨ ਅਗਲੀ ਖ਼ਬਰ ਮਹਿਲਾ ਕੈਦੀਆਂ ਨੂੰ ਹੁਨਰਮੰਦ ਬਣਾਉਣ ਲਈ ਪੀ. ਐੱਚ. ਡੀ. ਚੈਂਬਰ ਵਲੋਂ ‘ਪ੍ਰੋਜੈਕਟ ਉਡਾਣ’ ਸ਼ੁਰੂ
Ad Position 24
No active advertisement