ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ ’ਚ ਪਏ ਮੀਂਹ ਨਾਲ ਕਿਸਾਨਾਂ ਨੂੰ ਮਿਲੀ ਭਾਰੀ ਰਾਹਤ ਕਈ ਚੋਆਂ ’ਚ ਆਇਆ ਪਾਣੀ, ਝੋਨੇ ਤੇ ਹਾੜੂ ਮੱਕੀ ਲਈ ਮੀਂਹ ਲਾਹੇਵੰਦ

Ad Position 21
No active advertisement
ਅਜੀਤ ਡੈਸਕ 13-07-2026

 ਹੁਸ਼ਿਆਰਪੁਰ, 12 ਜੁਲਾਈ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ ’ਚ ਅੱਜ ਸਵੇਰੇ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਜਿੱਥੇ ਇਲਾਕੇ ਨੂੰ ਪੂਰੀ ਤਰ੍ਹਾਂ ਜਲ-ਥਲ ਕਰ ਦਿੱਤਾ ਉੱਥੇ ਇਹ ਮੀਂਹ ਕਿਸਾਨਾਂ ਲਈ ਵੀ ਵਰਦਾਨ ਸਾਬਤ ਹੋਇਆ। ਇਸ ਮੀਂਹ ਦੇ ਚੱਲਦਿਆਂ ਮੱਕੀ ਅਤੇ ਝੋਨੇ ਦੀ ਫ਼ਸਲ ਨੂੰ ਖ਼ਾਸਾ ਲਾਭ ਮਿਲਿਆ, ਮੀਂਹ ਨਾਲ ਜਿੱਥੇ ਇਨ੍ਹਾਂ ਫ਼ਸਲਾਂ ਨੂੰ ਮੌਸਮੀ ਬਿਮਾਰੀਆਂ ਤੋਂ ਰਾਹਤ ਮਿਲੇਗੀ ਉੱਥੇ ਹੀ ਤਾਪਮਾਨ ’ਚ ਆਈ ਕਮੀ ਦੇ ਚੱਲਦਿਆਂ ਮੱਕੀ ਦੇ ਝਾੜ ’ਚ ਵੀ ਖ਼ਾਸਾ ਵਾਧਾ ਹੋਣ ਦੀ ਸੰਭਾਵਨਾ ਹੈ। ਦੂਸਰੇ ਪਾਸੇ ਸ਼ਹਿਰ ਦੇ ਨੀਵੇਂ ਇਲਾਕਿਆਂ ’ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਅੱਜ ਸਵੇਰੇ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਤਾਂ ਲੋਕਾਂ ਨੂੰ ਨਿਜਾਤ ਦਿਵਾਈ, ਉੱਥੇ ਨਿਗਮ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ। ਇਸ ਪਏ ਮੀਂਹ ਦੇ ਚੱਲਦਿਆਂ ਕੰਢੀ ਇਲਾਕੇ ਦੇ ਚੋਆਂ ’ਚ ਵੀ ਪਾਣੀ ਵਗਣ ਲੱਗ ਗਿਆ ਅਤੇ ਚੋਆਂ ’ਚ ਵਗ ਰਹੇ ਪਾਣੀ ਨੂੰ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਲੱਗ ਗਈ। ਕਈ ਚੋਆਂ ’ਚ ਪੁਲ ਨਾ ਬਣੇ ਹੋਣ ਕਾਰਨ ਕਾਜਵੇ ’ਚ ਭਰੇ ਪਾਣੀ ਕਾਰਨ ਰਾਹਗੀਰਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਮੀਂਹ ਦੇ ਚੱਲਦਿਆਂ ਬਾਜ਼ਾਰਾਂ ’ਚ ਵੀ ਰੌਣਕ ਨਾ-ਮਾਤਰ ਹੀ ਦੇਖਣ ਨੂੰ ਮਿਲੀ ਅਤੇ ਬਹੁਤੇ ਦੁਕਾਨਦਾਰ ਵਿਹਲੇ ਬੈਠੇ ਨਜ਼ਰ ਆਏ। ਇਸ ਸਬੰਧੀ ਇਲਾਕੇ ਦੇ ਕਿਸਾਨਾਂ ਨੰਬਰਦਾਰ ਭੁਪਿੰਦਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਬਾਗਪੁਰ, ਰੇਸ਼ਮ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਡਵਿਡਾ ਅਹਿਰਾਣਾ, ਸੁਰਜੀਤ ਸਿੰਘ ਮਸੂਤਾ, ਜਸਵੀਰ ਸਿੰਘ, ਮੱਖਣ ਸਿੰਘ ਆਦਿ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਹਾੜੂ ਮੱਕੀ ਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚ ਰਿਹਾ ਸੀ ਜਿਸ ਦੇ ਚੱਲਦਿਆਂ ਕਿਸਾਨ ਮਹਿੰਗੇ ਭਾਅ ’ਚ ਡੀਜ਼ਲ ਖ਼ਰੀਦ ਕੇ ਫ਼ਸਲਾਂ ਦੀ ਸਿੰਚਾਈ ਕਰਨ ਲਈ ਮਜਬੂਰ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਕਿਸਾਨਾਂ ਨੂੰ ਭਾਰੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਮੀਂਹ ਹੋਰਨਾਂ ਫ਼ਸਲਾਂ ਲਈ ਵੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦਾ ਕੰਮ ਹੁਣ ਹੋਰ ਤੇਜ਼ ਹੋ ਜਾਵੇਗਾ ਤੇ ਮੀਂਹ ਨਾਲ ਮੱਕੀ ਦੇ ਝਾੜ ’ਚ ਵੀ ਵਾਧਾ ਹੋਵੇਗਾ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਹ ਮੀਂਹ ਜਿੱਥੇ ਮੌਸਮੀ ਫ਼ਸਲਾਂ ਲਈ ਲਾਹੇਵੰਦ ਹੈ ਉੱਥੇ ਹੀ ਲੋਕਾਂ ਨੂੰ ਵੀ ਇਸ ਮੀਂਹ ਨਾਲ ਬਿਮਾਰੀਆਂ ਤੋਂ ਰਾਹਤ ਮਿਲੇਗੀ। ਖੇਤੀ ਮਾਹਿਰਾਂ ਅਨੁਸਾਰ ਵੀ ਸਮੇਂ ਸਿਰ ਪਿਆ ਇਹ ਮੀਂਹ ਹਰੇਕ ਫ਼ਸਲ ਲਈ ਵਰਦਾਨ ਸਾਬਤ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ 1563 ਪੋਲਿੰਗ ਸਟੇਸ਼ਨਾਂ ’ਤੇ ਦੋ ਦਿਨਾ ਐਸ.ਆਈ.ਆਰ. ਕੈਂਪ ਸਮਾਪਤ ਕੈਂਪਾਂ ਦੌਰਾਨ 92318 ਗਿਣਤੀ ਫਾਰਮ... ਅਗਲੀ ਖ਼ਬਰ ਸਾਬਕਾ ਵਿਧਾਇਕ ਡੋਗਰਾ ਵਲੋਂ ਟੂਰਨਾਮੈਂਟ ਦਾ ਉਦਘਾਟਨ
Ad Position 24
No active advertisement