ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜ਼ਿਲ੍ਹੇ ਦੇ ਸਮੂਹ 1563 ਪੋਲਿੰਗ ਸਟੇਸ਼ਨਾਂ ’ਤੇ ਦੋ ਦਿਨਾ ਐਸ.ਆਈ.ਆਰ. ਕੈਂਪ ਸਮਾਪਤ ਕੈਂਪਾਂ ਦੌਰਾਨ 92318 ਗਿਣਤੀ ਫਾਰਮ ਹੋਏ ਪ੍ਰਾਪਤ-ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 13-07-2026

 ਹੁਸ਼ਿਆਰਪੁਰ, 12 ਜੁਲਾਈ (ਨਰਿੰਦਰ ਸਿੰਘ ਬੱਡਲਾ)- ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਾਰੇ ਸਟੇਸ਼ਨਾਂ ’ਤੇ ਸਨਿਚਰਵਾਰ ਅਤੇ ਐਤਵਾਰ ਨੂੰ ਲਾਏ ਗਏ ਦੋ ਦਿਨਾਂ ਕੈਂਪ ਵਿਚ ਵੋਟਰਾਂ ਦੀ ਭਾਰੀ ਸ਼ਮੂਲੀਅਤ ਨਾਲ ਸਫਲਤਾਪੂਰਵਕ ਸਮਾਪਤੀ ਹੋਈ। ਕੈਂਪ ਦੇ ਆਖ਼ਰੀ ਦਿਨ ਵੀ ਵੱਡੀ ਗਿਣਤੀ ਵਿਚ ਵੋਟਰ ਆਪਣੇ ਗਿਣਤੀ ਫਾਰਮ ਜਮ੍ਹਾ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਕੇ ਆਪਣੀ ਬੋਟ ਬਣਾਉਣ ਨੂੰ ਯਕੀਨੀ ਬਣਾਇਆ । ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੋਟਰਾਂ ਨੇ ਆਪਣੀਆਂ ਵੋਟਾਂ ਲਈ ਗਿਣਤੀ ਫਾਰਮ ਜਮ੍ਹਾ ਕਰਵਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ 11 ਅਤੇ 12 ਜੁਲਾਈ ਨੂੰ ਲਗਾਏ ਗਏ ਇਹ ਵਿਸ਼ੇਸ਼ ਕੈਂਪ ਗਿਣਤੀ ਫਾਰਮਾਂ ਦੀ ਪ੍ਰਾਪਤੀ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਲਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹੇ ‘ਚ ਕੁੱਲ 92318 ਗਿਣਤੀ ਫਾਰਮ ਹੋਏ ਪ੍ਰਾਪਤ ਜਿਨ੍ਹਾਂ ਦੀ ਚੋਣ ਅਮਲੇ ਵੱਲੋਂ ਡਿਜੀਟਾਈਜੇਸ਼ਨ ਮੁਕੰਮਲ ਨੂੰ ਮੁਕੰਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹੇ ਤੇ ਵੋਟਰਾਂ ਨੂੰ ਫਾਰਮ ਭਰਨ, ਜਮ੍ਹਾ ਕਰਵਾਉਣ ਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿਚ ਵੱਡੀ ਗਿਣਤੀ ’ਚ ਫਾਰਮ ਇਕੱਠੇ ਹੋ ਚੁੱਕੇ ਸਨ ਪਰ ਡਿਜੀਟਾਈਜ਼ੇਸ਼ਨ ਬਾਕੀ ਸੀ ਉੱਥੇ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਨੂੰ ਤਰਜੀਹ ਦਿੱਤੀ ਗਈ ਤੇ ਨਾਲ ਹੀ ਬਾਕੀ ਰਹਿੰਦੇ ਫਾਰਮ ਵੀ ਇਕੱਠੇ ਕੀਤੇ ਗਏ। ਇਸੇ ਤਰ੍ਹਾਂ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਘੱਟ ਗਿਣਤੀ ਵਿੱਚ ਫਾਰਮ ਪ੍ਰਾਪਤ ਹੋਏ ਸਨ ਉੱਥੇ ਬੀ.ਐਲ.ਓਜ਼ ਵੱਲੋਂ ਫਾਰਮਾਂ ਦੀ ਪ੍ਰਾਪਤੀ ਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਕੀਤਾ ਗਿਆ ਤਾਂ ਜੋ ਸਮੁੱਚੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ‘ਮੇਰੀ ਰਸੋਈ ਯੋਜਨਾ’ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ - ਵਿਧਾਇਕ ਘੁੰਮਣ ਦਸੂਹਾ ਦੇ ਮੁਹੱਲਾ ਕੈਂਥਾਂ ਚ ਰਾਸ਼ਨ... ਅਗਲੀ ਖ਼ਬਰ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ ’ਚ ਪਏ ਮੀਂਹ ਨਾਲ ਕਿਸਾਨਾਂ ਨੂੰ ਮਿਲੀ ਭਾਰੀ ਰਾਹਤ ਕਈ ਚੋਆਂ ’ਚ ਆਇਆ ਪਾਣੀ, ਝੋਨੇ ਤੇ...
Ad Position 24
No active advertisement