ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਨਹੀਂ ਹੋਈ ਨਸੀਬ

Ad Position 21
No active advertisement
ਅਜੀਤ ਡੈਸਕ 14-07-2026

 ਕੋਟਫ਼ਤੂਹੀ, 13 ਜੁਲਾਈ (ਅਵਤਾਰ ਸਿੰਘ ਅਟਵਾਲ)- ਕੋਟਫ਼ਤੂਹੀ ਪ੍ਰਾਇਮਰੀ ਬਲਾਕ ਅਧੀਨ ਪੜ੍ਹਾ ਰਹੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਜੇ ਤੱਕ ਨਸੀਬ ਨਹੀਂ ਹੋਈ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਬਲਾਕ ਕੋਟਫ਼ਤੂਹੀ ਦੇ ਗੌਰਮਿੰਟ ਟੀਚਰਜ਼ ਯੂਨੀਅਨ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕਰਦੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਮੁਲਾਜ਼ਮਾਂ ਨੂੰ ਹਰੇਕ ਮਹੀਨੇ ਦੀ ਸੱਤ ਤਰੀਕ ਤੱਕ ਤਨਖ਼ਾਹ ਦੇਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ ਜਦਕਿ ਹਕੀਕਤ ਕੁੱਝ ਹੋਰ ਹੀ ਹੈ, ਇੱਕ ਪਾਸੇ ਮੁਲਾਜ਼ਮ ਸਰਕਾਰ ਕੋਲੋਂ ਆਪਣੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਦੂਸਰੇ ਪਾਸੇ ਕੋਟਫ਼ਤੂਹੀ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਪਣੀ ਤਨਖ਼ਾਹ ਲੈਣ ਲਈ ਵੀ ਤਰਲੇ ਕੱਢਣੇ ਪੈ ਰਹੇ ਹਨ ਅਤੇ ਨਾ ਹੀ ਇਨ੍ਹਾਂ ਅਧਿਆਪਕਾਂ ਨੂੰ ਅਪ੍ਰੈਲ 2026 ਤੋਂ ਮਿਲਣ ਵਾਲੇ ਬਕਾਏ ਦੀ ਕੋਈ ਕਿਸ਼ਤ ਮਿਲੀ ਹੈ। ਆਗੂਆਂ ਨੇ ਜ਼ਿਲੇ੍ਹ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕੋਟਫ਼ਤੂਹੀ ਬਲਾਕ ਦੇ ਪ੍ਰਾਇਮਰੀ ਸਿੱਖਿਆ ਬਲਾਕ ਵਿਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਜਾਵੇ ਤਾਂ ਜੋ ਅਧਿਆਪਕਾਂ ਨੂੰ ਸਮੇਂ ਸਿਰ ਤਨਖ਼ਾਹ ਮਿਲ ਸਕੇ । ਇਸ ਮੌਕੇ ਜਸਵਿੰਦਰ ਸਿੰਘ, ਦਵਿੰਦਰ ਸਿੰਘ, ਹਰੀਸ਼ ਪੁਰੀ, ਸੁਰਜੀਤ ਸਿੰਘ, ਪਿ੍ਰਤਪਾਲ ਸਿੰਘ, ਸੰਦੀਪ ਕੁਮਾਰ ਅਤੇ ਹਰਜਿੰਦਰ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਅਤੇ ਫ਼ਿਲਮ ‘ਸਤਲੁਜ’ ਦੇ ਹੱਕ ’ਚ ਬੀ.ਕੇ.ਯੂ. (ਡਕੌਂਦਾ) ਵਲੋਂ ਦਾਖਾ ’ਚ ਵੱਡਾ ਇਕੱਠ
Ad Position 24
No active advertisement