ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਿੱਖ ਕੌਮ ’ਤੇ ਹੋਏ ਜ਼ੁਲਮਾਂ ਨੂੰ ਪੇਸ਼ ਕਰਦੀ ਫ਼ਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਨਿੰਦਣਯੋਗ- ਲਾਚੋਵਾਲ

Ad Position 21
No active advertisement
ਅਜੀਤ ਡੈਸਕ 14-07-2026

 ਹੁਸ਼ਿਆਰਪੁਰ, 13 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਜਬਰ ਜ਼ੁਲਮ ਕਰਦੇ ਹੋਏ ਉਨ੍ਹਾਂ ਨੂੰ ਜਾਨੋਂ ਖ਼ਤਮ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਵੀ ਖ਼ੁਰਦ ਬੁਰਦ ਕਰ ਦਿੱਤਾ। ਇਸ ਸਾਰੇ ਘਟਨਾ ਕ੍ਰਮ ਨੂੰ ਪੇਸ਼ ਕਰਦੀ ਫ਼ਿਲਮ ‘ਸਤਲੁਜ’ ’ਤੇ ਪਹਿਲਾਂ ਅਣਐਲਾਨੀ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਇਸ ਤੇ ਬਣੀ ਰਿਵਿਊ ਕਮੇਟੀ ਦੀ ਸਿਫ਼ਾਰਿਸ਼ ’ਤੇ ਪਾਬੰਦੀ ਲਗਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ ਦੇ ਪ੍ਰਧਾਨ ਪਰਮਿੰਦਰ ਸਿੰਘ ਲਾਚੋਵਾਲ ਨੇ ਜਥੇਬੰਦੀ ਦੀ ਗੁਰਦੀਪ ਸਿੰਘ ਖੁਣਖੁਣ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ ਮਹੀਨਾ ਵਾਰ ਮੀਟਿੰਗ ’ਚ ਗੱਲਬਾਤ ਕਰਦਿਆਂ ਸਤਲੁਜ ਫ਼ਿਲਮ ਨੂੰ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਲਾਚੋਵਾਲ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਆਰਥਿਕ ਲੋੜਾਂ ਨੂੰ ਮੁੱਖ ਰੱਖ ਕੇ ਜੋ ਹਰਿਆਣਾ ਵਿਖੇ ਜੋ ਲੱਕੜ ਮੰਡੀ ਬੰਦ ਪਈ ਹੈ ਉਸ ਵਿਚ ਘੱਟੋ ਘੱਟ ਮਹੀਨੇ ਵਿਚ ਇੱਕ ਵਾਰ ਪਸ਼ੂ ਮੰਡੀ ਖੋਲ੍ਹਣ ਦੀ ਮੰਗ ਕੀਤੀ ਤਾਂ ਜੋ ਇਲਾਕੇ ਦੇ ਲੋਕਾਂ ਦੀਆਂ ਆਰਥਿਕ ਲੋੜਾਂ ਪੂਰੀਆਂ ਹੋ ਸਕਣ। ਇਸੇ ਤਰ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਆਵਾਰਾ ਕੁੱਤਿਆਂ ਨੂੰ ਕਾਬੂ ਕਰਕੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ ਅਤੇ ਜੋ ਡੀਜ਼ਲ ਦੀਆਂ ਲਗਾਤਾਰ ਕੀਮਤਾਂ ਵੱਧ ਰਹੀਆਂ ਹਨ ਉਸ ਨੂੰ ਤੁਰੰਤ ਪ੍ਰਭਾਵ ਨਾਲ ਕੰਟਰੋਲ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਹਰਪ੍ਰੀਤ ਸਿੰਘ ਲਾਲੀ, ਅਕਬਰ ਸਿੰਘ ਬੁਰੇ ਜੱਟਾਂ, ਬਿੱਕਰ ਸਿੰਘ ਸ਼ੇਰਪੁਰ, ਗੁਰਨਾਮ ਸਿੰਘ ਸਿੰਗੜੀਵਾਲਾ, ਜਸਪਾਲ ਸਿੰਘ ਰਾਜਾ, ਪ੍ਰੀਤਮ ਸਿੰਘ ਨੰਗਲ ਕਲਾਲ, ਲੰਬੜਦਾਰ ਮਨਜੀਤ ਸਿੰਘ, ਜਥੇਦਾਰ ਕਿਰਪਾਲ ਸਿੰਘ ਪੰਡੋਰੀ ਖਜੂਰ, ਬਲਦੇਵ ਸਿੰਘ, ਜਗਤਾਰ ਸਿੰਘ ਖੁਣਖੁਣ, ਸਤਵੰਤ ਸਿੰਘ ਮੁਰਾਦਪੁਰ, ਸੁਖਦੇਵ ਸਿੰਘ ਸੁੱਖਾ, ਰਵਿੰਦਰ ਸਿੰਘ ਅਸਲਪੁਰ, ਮਲਕੀਤ ਸਿੰਘ ਆਲੋਵਾਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਪਾਇਲ ’ਚ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼- ਸਾਮਾਨ ਦੀ ਕੀਤੀ ਭੰਨਤੋੜ ਅਗਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ ਸੜਕਾਂ ’ਤੇ ਉੱਤਰਨਗੇ ਸਫ਼ਾਈ ਕਾਮੇ-ਪ੍ਰਧਾਨ ਅਰੁਣ ਗਿੱਲ
Ad Position 24
No active advertisement