ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਨਸ਼ਾ ਤਸਕਰੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ ਨਸ਼ੀਲੇ ਟੀਕੇ, ਨਕਦੀ ਤੇ ਕਾਰ ਬਰਾਮਦ

Ad Position 21
No active advertisement
ਅਜੀਤ ਡੈਸਕ 14-07-2026

 ਤਲਵਾੜਾ, 13 ਜੁਲਾਈ (ਐਚ.ਐਸ.ਮਿੱਠੂ)- ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਦਸੂਹਾ ਹਰਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਤਲਵਾੜਾ ਦੇ ਮੁਖੀ ਸਤਪਾਲ ਸਿੰਘ ਦੀ ਅਗਵਾਈ ਵਿੱਚ ਏ.ਐਸ.ਆਈ. ਲਖਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮੁਕੱਦਮੇ ਵਿੱਚ ਨਾਮਜ਼ਦ ਨਵੀਨ ਕੁਮਾਰ ਵਾਸੀ ਤਲਵਾੜਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 18 ਨਸ਼ੀਲੇ ਟੀਕੇ, 1.85 ਲੱਖ ਰੁਪਏ ਦੀ ਡਰੱਗ ਮਨੀ, ਇੱਕ ਆਈ ਫੋਨ 17 ਪ੍ਰੋਮੈਕਸ ਅਤੇ ਇੱਕ ਕਾਰ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬੀ ਉਤਸ਼ਾਹਿਤ ਤੇ ਖ਼ੁਸ਼ ਹਨ - ਸ਼ੰਭੂ ਭਾਰਤੀ
Ad Position 24
No active advertisement