ਮੁਕੇਰੀਆਂ, 13 ਜੁਲਾਈ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਧਰਮ ਅਧਿਐਨ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਉਪਰੰਤ ਵਿਦਿਆਰਥਣਾਂ ਨੇ ਗੁਰਬਾਣੀ ਕੀਰਤਨ ਕਰਕੇ ਮਾਹੌਲ ਨੂੰ ਰੂਹਾਨੀ ਬਣਾ ਦਿੱਤਾ। ਕਾਲਜ ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਨੇ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ। ਇਸ ਮੌਕੇ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਵੀ ਜ਼ਿੰਦਗੀ ’ਚ ਸਫਲਤਾ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ, ਇਮਾਨਦਾਰੀ ਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਤੇ ਕਮੇਟੀ ਮੈਂਬਰਾਂ ਨੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਦਸਮੇਸ਼ ਗਰਲਜ਼ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ
ਅਜੀਤ ਡੈਸਕ
14-07-2026