ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

61ਵੀਂ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਪ੍ਰਦਰਸ਼ਨ ਵਧੀਆ ਰਿਹਾ

Ad Position 21
No active advertisement
ਅਜੀਤ ਡੈਸਕ 15-07-2026

 ਅੱਡਾ ਸਰਾਂ, 13 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 61ਵੀਂ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਦੂਰਅੰਦੇਸ਼ੀ ਮਾਰਗ-ਦਰਸ਼ਨ, ਪ੍ਰਿੰਸੀਪਲ ਪੂਜਾ ਪਟਿਆਲ ਦੀ ਪ੍ਰੇਰਣਾਦਾਇਕ ਅਗਵਾਈ ਅਤੇ ਵਿਦਿਆਰਥੀਆਂ ਨੂੰ ਮਿਲੇ ਲਗਾਤਾਰ ਉਤਸ਼ਾਹ ਦਾ ਨਤੀਜਾ ਹੈ। ਇਸ ਤੋਂ ਇਲਾਵਾ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਉੱਚ ਪੱਧਰੀ ਸਿਖਲਾਈ, ਸਮਰਪਣ ਅਤੇ ਨਿਰੰਤਰ ਮਾਰਗਦਰਸ਼ਨ ਨੇ ਵੀ ਵਿਦਿਆਰਥੀਆਂ ਦੀ ਇਸ ਕਾਮਯਾਬੀ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਹੋਣਹਾਰ ਵਿਦਿਆਰਥੀ ਅਮਿਤ ਕੁਮਾਰ ਨੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰੀ-ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਗੁਰਨੂਰ ਕੌਰ ਨੇ ਵੀ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਕੇ ਪ੍ਰੀ-ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਆਪਣਾ ਸਥਾਨ ਪੱਕਾ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਇੱਕ ਹੋਰ ਹੋਣਹਾਰ ਵਿਦਿਆਰਥੀ ਕਰਨਵੀਰ ਸਿੰਘ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਐੱਮ.ਐੱਸ.ਏ. (ਮਿਨੀਮਮ ਸਕੋਰ ਅਚੀਵਡ) ਹਾਸਲ ਕੀਤਾ। ਸਕੂਲ ਪ੍ਰਬੰਧਕਾਂ ਨੇ ਅਮਿਤ ਕੁਮਾਰ ਤੇ ਗੁਰਨੂਰ ਕੌਰ ਨੂੰ ਆਗਾਮੀ ਪ੍ਰੀ-ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਉਹ ਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ’ਚ ਸਾਲਾਨਾ ਯੱਗ ਸਮਾਗਮ ਅੱਜ ਤੋਂ
Ad Position 24
No active advertisement