02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਿੰਡ ਮਹਿਤਾਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਨੇ ਲੋਕ ਮਿਲਣੀ ਕੀਤੀ

Ad Position 21
No active advertisement
ਅਜੀਤ ਡੈਸਕ 15-07-2026

ਭੰਗਾਲਾ, 14 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਵਿਖੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਲੋਂ ਲੋਕ-ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਲੋਕਾਂ ਵਲੋਂ ਮਿਲਿਆ ਅਥਾਹ ਪਿਆਰ, ਉਤਸ਼ਾਹ ਤੇ ਭਰਵਾਂ ਹੁੰਗਾਰਾ ਹੋਰ ਵੀ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਕਰਕੇ ਲੋਕਾਂ ’ਚ ਆਮ ਆਦਮੀ ਪਾਰਟੀ ਪ੍ਰਤੀ ਪੁਰੀ ਹਮਦਰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ’ਚ ਲੋਕ ਸ. ਭਗਵੰਤ ਮਾਨ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਾਢੇ ਚਾਰ ਸਾਲਾਂ ’ਚ ਕੀਤੇ ਹਨ ਉਹ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 15 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 18 ਜੁਲਾਈ ਨੂੰ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੋਣ ਜਾ ਰਹੇ ਵਿਸ਼ਾਲ ਸਮਾਗਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸਮਾਗਮਾਂ ਨੂੰ ਕਾਮਯਾਬ ਬਣਾਉਣ। ਇਸ ਮੌਕੇ ਬੇਅੰਤ ਸਿੰਘ ਰੰਧਾਵਾ, ਅਨਿਲ ਠਾਕੁਰ ਸਰਪੰਚ ਹਰਸੇ ਮਾਨਸਰ, ਸਰਪੰਚ ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਸ਼ੇਰ ਸਿੰਘ ਸ਼ੇਰਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਪਲਾਕੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਦੇ ਪਤੀ ਨੂੰ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਦੋਸ਼ ’ਚ 2 ਸਾਲ ਦੀ ਕੈਦ ਅਗਲੀ ਖ਼ਬਰ ਮੈਹਿੰਦਵਾਣੀ ’ਚ ਤੇਂਦੂਏ ਦੀ ਦਹਿਸ਼ਤ, ਗਾਂ ਨੂੰ ਬਣਾਇਆ ਸ਼ਿਕਾਰ
Ad Position 24
No active advertisement